"ਪੰਜਾਬ ਸਿੱਖਿਆ ਕ੍ਰਾਂਤੀ" - ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਂਦੀ ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ : MLA ਮਾਲੇਰਕੋਟਲਾ
ਹਲਕੇ ਦੇ ਵੱਖ-ਵੱਖ ਸਕੂਲਾਂ 'ਚ ਕਰੀਬ 42 ਲੱਖ ਰੁਪਏ ਨਾਲ ਕੀਤੇ ਗਏ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ
ਮਾਲੇਰਕੋਟਲਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਹਾਸਲ ਕਰਕੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਸਕਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕੇ ਦੇ ਪਿੰਡ ਸ਼ੇਖੂਪੁਰਾ ਕਲਾ, ਹੁਸੈਨਪੁਰਾ,ਢੱਡੇਵਾੜੀ ਅਤੇ ਹਕੀਮਪੁਰਾ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਬ 42 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ।
ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਕਲਾ ਵਿਖੇ 19 ਲੱਖ 56 ਹਜਾਰ ਰੁਪਏ ਦੀ ਲਾਗਤ ਨਾਲ ਕਮਰਿਆਂ ਦਾ ਨਵੀਨੀਕਰਨ,ਨਵਾ ਕਮਰਾ ,ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰਾ ਵਿਖੇ ਕਰੀਬ 08 ਲੱਖ 03 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਅਤੇ ਪਖਾਨੇ ,ਸਰਕਾਰੀ ਮਿਡਲ ਸਕੂਲ ਹੁਸੈਨਪੁਰਾ ਵਿਖੇ ਕਰੀਬ 05 ਲੱਖ 98 ਹਜਾਰ ਦੀ ਲਾਗਤ ਨਾਲ ਨਵੀ ਚਾਰਦੀਵਾਰੀ ਅਤੇ ਪਖਾਨੇ ਦਾ ਨਵੀਨੀਕਰਨ ,ਸਰਕਾਰੀ ਪ੍ਰਾਇਮਰੀ ਸਕੂਲ ਢੱਡੇਵਾੜੀ ਵਿਖੇ ਕਰੀਬ 02 ਲੱਖ 43 ਹਜਾਰ ਰੁਪਏ ਦੀ ਲਾਗਤ ਨਾਲ ਕਮਰੇ ਦਾ ਨਵੀਨੀਕਰਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਕੀਮਪੁਰਾ ਵਿਖੇ ਕਰੀਬ 06 ਲੱਖ 05 ਹਜਾਰ ਰੁਪਏ ਦੀ ਲਾਗਤ ਨਾਲ ਕੀਤੀ ਨਵੀਂ ਚਾਰਦੀਵਾਰੀ ਦੇ ਕੰਮ ਸ਼ਾਮਲ ਹਨ ।
ਇਸ ਮੌਕੇ ਉਨ੍ਹਾਂ ਕਿਹਾ ਕਿ "ਪੰਜਾਬ ਸਿੱਖਿਆ ਕ੍ਰਾਂਤੀ" ਸਿੱਖਿਆ ਦੇ ਮਿਆਰ ਨੂੰ ਹੋਰ ਜ਼ਿਆਦਾ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ ਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ, ਸਕੂਲਾਂ ਵਿੱਚ ਆਏ ਵਿਦਿਆਰਥੀਆਂ ਦੇ ਮਾਪਿਆਂ ਨੇ ਹਲਕਾ ਵਿਧਾਇਕ ਨਾਲ ਗੱਲਬਾਤ ਕੀਤੀ ਅਤੇ ਨਾਲ ਹੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਕਲਾਂ ਨੂੰ 05 ਲੱਖ ਰੁਪਏ ਦੀ ਗਰਾਂਟ, ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰਾ ਨੂੰ 2 ਲੱਖ ਰੁਪਏ ਦੀ ਗਰਾਂਟ, ਸਰਕਾਰੀ ਮਿਡਲ ਸਕੂਲ ਹੁਸੈਨਪੁਰਾ ਨੂੰ 3 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਹਮੀਕਪੁਰਾ ਨੂੰ 3 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੱਡੇਵਾੜੀ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ।
ਇਸ ਮੌਕੇ ਸਰਪੰਚ ਪਿੰਡ ਸ਼ੇਖੂਪੁਰ ਕਲਾਂ ਅਮਰਿੰਦਰ ਸਿੰਘ, ਸਰਪੰਚ ਪਿੰਡ ਹੁਸੈਨਪੁਰਾ ਹਰਮਿੰਦਰ ਕੌਰ ਬਾਠ, ਪ੍ਰਿੰਸੀਪਲ ਮੁਹੰਮਦ ਅਸ਼ਫਾਕ, ਪ੍ਰਿੰਸੀਪਲ ਮੁਹੰਮਦ ਯੂਨੀਸ, ਬੀ.ਐਨ.ਓ ਮੁਹੰਮਦ ਇਮਰਾਨ, ਕੰਪਿਊਟਰ ਫੈਕਲਟੀ ਰਿਸ਼ਵ ਦੇਵ ਮੌਜੂਦ ਸਨ ।