ਮੋਟਰਸਾਈਕਲ ਚੋਰੀ, ਦਿਹਾੜੀਆਂ ਤੋਂ ਵੀ ਟੁੱਟਾ ਨੌਜਵਾਨ
ਰੋਹਿਤ ਗੁਪਤਾ
ਗੁਰਦਾਸਪੁਰ 1 ਮਈ 2025- ਗੁਰਦਾਸਪੁਰ ਦੇ ਸੈਕਟਰੀ ਮੁਹੱਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਅਮਰਜੀਤ ਸਿੰਘ ਜੋ ਕਿ ਮੋਟਰਸਾਈਕਲ ਤੇ ਵੱਖ ਵੱਖ ਪਿੰਡਾਂ ਵਿੱਚ ਫੇਰੀ ਲਗਾ ਕੇ ਸਮਾਨ ਵੇਚਦਾ ਅਤੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ ਪਰ ਚੋਰਾਂ ਵੱਲੋਂ ਬੀਤੇ ਦਿਨੀ ਉਸਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਰੋਟੀ ਖਾਣ ਦੇ ਲਈ ਘਰ ਆਇਆ ਹੋਇਆ ਸੀ ਅਤੇ ਆਪਣੇ ਘਰ ਦੇ ਬਾਹਰ ਮੋਟਰਸਾਈਕਲ ਲਗਾ ਦਿੱਤਾ ਜਿਸ ਤੋਂ ਬਾਅਦ ਚੋਰਾਂ ਵੱਲੋਂ ਦਿਨ ਦਿਹਾੜੇ ਹੀ ਉਸਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਉਸਨੇ ਕਿਹਾ ਕਿ ਪੁਲਿਸ ਨੂੰ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਲੇਕਿਨ ਮੇਰੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ । ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ।
ਵੀਓ - ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪੀੜਿਤ ਨੌਜਵਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਮੈਂ ਪਿੰਡਾਂ ਵਿੱਚ ਫੇਰੀ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹਾਂ ਅਤੇ ਮੇਰਾ ਇੱਕ ਮਾਤਰ ਸਹਾਰਾ ਮੋਟਰਸਾਈਕਲ ਸੀ ਪਰ ਚੋਰਾਂ ਵੱਲੋਂ ਦਿਨ ਦਿਹਾੜੇ ਮੇਰੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਕੇ ਮੈਨੂੰ ਬੇਰੋਜ਼ਗਾਰ ਕਰ ਦਿੱਤਾ । ਹੁਣ ਮੋਟਰਸਾਈਕਲ ਚੋਰੀ ਹੋਣ ਕਾਰਨ ਮੈ ਕੰਮ ਤੇ ਨਹੀਂ ਜਾ ਰਿਹਾ ਅਤੇ ਮੇਰੇ ਘਰ ਦਾ ਗੁਜ਼ਾਰਾ ਬਹੁਤ ਜਿਆਦਾ ਮੁਸ਼ਕਿਲ ਹੋ ਗਿਆ ਹੈ।
ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਮੈ ਕਰਜਾ ਚੁੱਕ ਕੇ ਲਿਆ ਸੀ ਹਾਲੇ ਤੱਕ ਮੈਂ ਇਸ ਦੀਆਂ ਕਿਸ਼ਤਾਂ ਤਾਰ ਰਿਹਾ ਹਾਂ । ਉਸਨੇ ਦੱਸਿਆ ਕਿ ਪੁਲਿਸ ਨੂੰ ਸੰਬੰਧ ਵਿੱਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਵੀ ਮੇਰੀ ਕੋਈ ਸੁਣਵਾਈ ਨਹੀਂ ਹੋ ਰਹੀ ਜਦ ਕਿ ਚੋਰ ਨੂੰ ਪਹਿਚਾਨ ਲਿਆ ਹੈ ਅਤੇ ਮੈਂ ਪ੍ਰਸ਼ਾਸਨ ਕੋਲੋਂ ਮੰਗ ਕਰਦਾ ਹਾਂ ਕਿ ਉਸ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ ਅਤੇ ਮੇਰਾ ਮੋਟਰਸਾਈਕਲ ਬਰਾਮਦ ਕਰਕੇ ਮੈਨੂੰ ਦਿੱਤਾ ਜਾਵੇ।