ਪਾਣੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਬੁਲਾਈ ਗਈ ਐਮਰਜੈਂਸੀ ਮੀਟਿੰਗ
- ਸਾਰੇ ਮੰਤਰੀ ਅਤੇ ਵਿਧਾਇਕ ਹੋਣਗੇ ਸ਼ਾਮਲ
- ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਰਹਿਣਗੇ ਮੌਜੂਦ
ਚੰਡੀਗੜ੍ਹ, 1 ਮਈ 2025 - ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਪਿੱਛੇ ਵੱਧ ਰਹੇ ਵਿਵਾਦ ਵਿੱਚਕਾਰ ਆਮ ਆਦਮੀ ਪਾਰਟੀ ਨੇ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਪਾਰਟੀ ਦੇ ਸਾਰੇ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਣਗੇ। ਮੀਟਿੰਗ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ।