ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਮਾਮਲਾ: ਕੇਂਦਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਦੀ ਅੱਜ 2 ਮਈ ਨੂੰ ਮੀਟਿੰਗ ਸੱਦੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 2 ਮਈ, 2025: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐਮ ਬੀ) ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਪੰਜਾਬ ਵੱਲੋਂ ਜ਼ੋਰਦਾਰ ਵਿਰੋਧ ਕਰਨ ਅਤੇ ਮਾਮਲੇ ’ਤੇ ਪੰਜਾਬ-ਹਰਿਆਣਾ ਵਿਚਾਲੇ ਬਣੇ ਟਕਰਾਅ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਦੇ ਮੁੱਖ ਸਕੱਤਰ ਦੀ ਅੱਜ 2 ਮਈ ਨੂੰ ਮੀਟਿੰਗ ਸੱਦੀ ਹੈ।
ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਦੇ ਛੁੱਟੀ ’ਤੇ ਹੋਣ ਕਾਰਣ ਵਧੀਕ ਮੁੱਖ ਸਕੱਤਰ (ਗ੍ਰਹਿ) ਅਲੋਕ ਸ਼ੇਖਰ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ। ਉਹਨਾਂ ਦੇ ਨਾਲ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਸ਼ਾਮਲ ਹੋਣਗੇ।