ਸਰਕਾਰੀ ਸਕੂਲ ਵਿੱਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਜਲਾਲਾਬਾਦ 2 ਮਈ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਕਮਰੇਵਾਲਾ ਵਿਖੇ 23.52 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।
ਇਸ ਮੌਕੇ ਉਹਨਾਂ ਨੇ ਦੱਸਿਆ ਕਿ ਸਕੂਲ ਵਿੱਚ ਦੋ ਨਵੇਂ ਕਮਰੇ, ਚਾਰਦੁਆਰੀ ਅਤੇ ਮੁਰੰਮਤ ਦੇ ਕੁਝ ਕੰਮ ਕਰਵਾਏ ਗਏ ਹਨ ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਸਕੂਲਾਂ ਦੇ ਅਧਿਆਪਕਾਂ ਨੂੰ ਦੇਸ਼ ਵਿਦੇਸ਼ ਤੋਂ ਵਧੀਆ ਸਿਖਲਾਈ ਦਵਾਈ ਜਾ ਰਹੀ ਹੈ ਤਾਂ ਜੋ ਸਾਡੇ ਮਨੁੱਖੀ ਸ਼ਕਤੀ ਦੇ ਹੁਨਰ ਵਿੱਚ ਹੋਰ ਵਾਧਾ ਹੋਵੇ ਅਤੇ ਸਾਡੇ ਅਧਿਆਪਕ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹਈਆ ਕਰਵਾ ਸਕਣ।
ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸਰਹੱਦੀ ਪਿੰਡਾਂ ਦੇ ਸਕੂਲ ਅਣਗੌਲੇ ਸਨ ਪਰ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਨੇੜੇ ਵਸੇ ਪਿੰਡਾਂ ਤੱਕ ਸਿੱਖਿਆ ਕ੍ਰਾਂਤੀ ਦੀ ਲੋਅ ਪਹੁੰਚਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਦੀ ਬਿਹਤਰੀ ਲਈ ਹੋਰ ਗਰਾਂਟਾਂ ਵੀ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਪ੍ਰਮੁੱਖ ਖੇਤਰ ਹਨ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਕੁਆਰਡੀਨੇਟਰ ਦੇਵਰਾਜ ਸ਼ਰਮਾ, ਬਲਾਕ ਸਿੱਖਿਆ ਕੋਆਰਡੀਨੇਟਰ ਤਿਲਕ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਪਰਵਿੰਦਰ ਸਿੰਘ, ਬਲਾਕ ਸਿੱਖਿਆ ਅਫਸਰ ਸੁਸ਼ੀਲਾ ਕੁਮਾਰੀ ਵੀ ਹਾਜ਼ਰ ਸਨ।