ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਵਿਧਾਇਕ ਐਡਵੋਕੇਟ ਚੱਢਾ
ਦੀਦਾਰ ਗੁਰਨਾ
ਰੂਪਨਗਰ, 1 ਮਈ 2025 : ਸ਼ਹਿਰ ਨੂੰ ਕੂੜਾ ਰਹਿਤ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਗਿਆਨੀ ਜੈਲ ਸਿੰਘ ਨਗਰ ਵਿਖੇ ਆਯੋਜਿਤ ਖਾਸ ਸਮਾਗਮ ਦੌਰਾਨ “ਸਾਫ ਰੋਪੜ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ , ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਨਗਰ ਕੌਂਸਿਲ ਦੇ ਕਰਮਚਾਰੀ ਤੇ ਸਫਾਈ ਸੇਵਕ ਹਾਜ਼ਰ ਸਨ
ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਦਰਿਆ, ਨਹਿਰਾਂ ਅਤੇ ਸ਼ਿਵਾਲਿਕ ਦੀਆਂ ਖੂਬਸੂਰਤ ਪਹਾੜੀਆਂ ਵਿਚ ਘਿਰੇ ਸ਼ਹਿਰ ਨੂੰ ਦੇਸ਼ ਦੇ ਸਭ ਤੋਂ ਸਾਫ ਸ਼ਹਿਰ ਵਜੋਂ ਵਿਕਸਿਤ ਕਰਨ ਦੇ ਲਈ “ਸਾਫ ਰੋਪੜ” ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ , ਜਿਸ ਅਧੀਨ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਸ਼ੁਰੂਆਤ ਕਰਦੇ ਹੋਏ ਸ਼ਹਿਰ ਦੇ ਹਰ ਮਹੁੱਲੇ, ਕਾਲੌਨੀ ਅਤੇ ਇਲਾਕੇ ਨੂੰ ਮੁਕੰਮਲ ਤੌਰ ਉਤੇ ਸਾਫ ਕੀਤਾ ਜਾਵੇਗਾ ਜਿਸ ਵਿਚ ਸਹਿਰ ਵਾਸੀਆਂ ਦੀ ਅਹਿਮ ਭੂਮਿਕਾ ਅਤੇ ਭਾਗੀਦਾਰੀ ਰਹੇਗੀ
ਵਰਜੀਤ ਵਾਲੀਆ ਨੇ ਦੱਸਿਆ ਕਿ ਕਰੀਬ 10 ਦਿਨਾਂ ਤੋਂ ਨਗਰ ਕੌਂਸਲ ਦੇ 40-50 ਸਫਾਈ ਕਰਮਚਾਰੀ ਰੋਜ਼ਾਨਾ 4 ਟਰੈਕਟਰ-ਟਰਾਲੀ, ਜੇ.ਸੀ.ਬੀ., ਟਰੈਕਟਰ ਲੋਡਰ, ਮੈਕੇਨੀਕਲ ਸਵੀਪਿੰਗੀ ਮਸ਼ੀਨ, ਡੋਰ ਟੂ ਡੋਰ ਕੂੜਾ ਇਕੱਠਾ ਕਰਨ ਵਾਲੇ 11 ਵਾਹਨ ਦੁਆਰਾ ਨਿਰੰਤਰ ਸ਼ਹਿਰ ਨੂੰ ਜੰਗੀ ਪੱਧਰ ਉਤੇ ਸਾਫ ਕਰ ਰਹੇ ਹਨ ਅਤੇ ਇਨ੍ਹਾਂ ਸਫਾਈ ਕਰਮਚਾਰੀਆਂ ਵਲੋਂ ਵੱਡੀ ਮਾਤਰਾ ਵਿਚ ਸੜਕਾਂ ਉਤੇ ਪਏ ਕੂੜੇ ਨੂੰ ਸਾਫ਼ ਕੀਤਾ ਗਿਆ ਹੈ ਅਤੇ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਇੱਕ ਨਵੀ ਦਿੱਖ ਦਿੱਤੀ ਗਈ ਹੈ
ਉਨ੍ਹਾਂ ਦੱਸਿਆ ਕਿ ਹੁਣ ਤੱਕ ਲੱਗਭਗ 6.5 ਕਿਲੋਮੀਟਰ ਲੰਬੇ ਸੜਕਾਂ ਉਤੇ ਪਏ ਕੂੜੇ ਨੂੰ ਸਾਫ ਕੀਤਾ ਗਿਆ ਹੈ ਜਿਸ ਦੀ ਸ਼ਹਿਰ ਵਾਸੀਆਂ ਵਲੋਂ ਪ੍ਰਸੰਸਾ ਵੀ ਕੀਤੀ ਜਾ ਰਹੀ ਹੈ ਅਤੇ ਭਰੋਸਾ ਦਿੱਤਾ ਗਿਆ ਹੈ ਕਿ ਉਹ ਸਾਫ਼ ਰੋਪੜ ਮੁਹਿੰਮ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਣਗੇ ,ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ ਇਸ ਮੁਹਿੰਮ ਦੇ ਟਿੱਚੇ ਨੂੰ ਆਪ ਸਭ ਦੇ ਸਾਥ ਦੇ ਨਾਲ ਹੀ ਹਾਸਲ ਕੀਤਾ ਜਾ ਸਕਦਾ ਹੈ ਅਤੇ ਇਹ ਵੀ ਦੇਖਣ ਵਿਚ ਆਇਆ ਹੈ ਕਿ ਜ਼ਿਆਦਾਤਰ ਸਾਫ ਕੀਤੀਆਂ ਥਾਵਾਂ ਉਤੇ ਸ਼ਹਿਰ ਵਾਸੀਆਂ ਵਲੋਂ ਪੱਕੇ ਤੌਰ ਉਤੇ ਸਾਫ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦਾ ਪੂਰਨ ਤੌਰ ਉਤੇ ਸਹਿਯੋਗ ਦਿੱਤਾ ਜਾ ਰਿਹਾ ਹੈ
ਐਡਵੋਕੇਟ ਦਿਨੇਸ਼ ਚੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਦੀ ਅਗਵਾਈ ਕਰਨ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁੱਥਰਾ ਅਤੇ ਤੰਦਰੁਸਤ ਵਾਤਾਵਰਨ ਮੁਹੱਈਆ ਕਰਵਆਉਣ ਲਈ ਵਚਨਬੱਧ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਹੀ “ਸਾਫ ਰੋਪੜ” ਮੁਹਿੰਮ ਨੂੰ ਵਿਆਪਕ ਪੱਧਰ ਉਤੇ ਲਾਗੂ ਕੀਤਾ ਗਿਆ ਅਤੇ ਰੋਜ਼ਾਨਾ ਭਾਰੀ ਮਾਤਰਾ ਵਿਚ ਸੜਕਾਂ ਨੂੰ ਕੂੜਾ ਰਹਿਤ ਬਣਾਇਆ ਜਾ ਰਿਹਾ ਹੈ
ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਰੂਪਨਗਰ ਨੂੰ ਜਲਦੀ ਹੀ ਸਾਫ਼-ਸਫ਼ਾਈ ਦੇ ਸੰਬੰਧ ਵਿੱਚ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਦਾ ਰਸਮੀ ਆਗਾਜ਼ ਗਿਆਨੀ ਜੈਲ ਸਿੰਘ ਕਲੋਨੀ ਦੇ ਪਾਰਕ ਦੀ ਸਫ਼ਾਈ ਕਰਕੇ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਪਾਰਕਾਂ ਦੀ ਸਫਾਈ, ਸੁੰਦਰੀਕਰਨ ਅਤੇ ਨਵੀਨੀਕਰਨ ਵੀ ਕੀਤਾ ਜਾਵੇਗਾ,
ਵਿਧਾਇਕ ਚੱਢਾ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਰੂਪਨਗਰ ਸ਼ਹਿਰ ਦੀ ਹਰ ਸੜਕ, ਹਰ ਚੌਕ ਤੇ ਹਰ ਗਲੀ ਵਿੱਚ ਸਫਾਈ ਕੀਤੀ ਜਾਵੇਗੀ , ਉਨ੍ਹਾਂ ਕਿਹਾ ਕਿ ਸਾਡਾ ਆਪਣਾ ਆਲਾ-ਦੁਆਲਾ, ਜਿੱਥੇ ਅਸੀਂ ਰਹਿੰਦੇ ਹਾਂ, ਨੂੰ ਸਾਫ-ਸੁਥਰਾ ਰੱਖਣਾ ਅਤਿ ਜ਼ਰੂਰੀ ਹੈ ਕਿਉੰਕਿ ਜੇਕਰ ਸਾਡਾ ਆਲਾ-ਦੁਆਲਾ ਸਾਫ-ਸੁਥਰਾ ਹੋਵੇਗਾ ਤਾਂ ਹੀ ਅਸੀਂ ਬਿਮਾਰੀਆਂ ਤੋਂ ਮੁਕਤ ਹੋ ਕੇ ਤੰਦਰੁਸਤ ਰਹਾਂਗੇ
ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿ ਘਰ-ਘਰ ਕੂੜਾ ਇਕੱਠਾ ਕਰਨ ਦੀ ਵਿਵਸਥਾ ਵਿੱਚ ਹੋਰ ਸੁਧਾਰ ਕਰਨ ਲਈ ਸ਼ਹਿਰ ਵਾਸੀਆਂ ਦੀ ਅਹਿਮ ਭੂਮਿਕਾ ਹੈ ਜਿਸ ਤਹਿਤ ਇਹ ਜ਼ਰੂਰੀ ਹੈ ਕਿ ਅਸੀਂ ਸਾਰੇ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਰੱਖੀਏ ਅਤੇ ਕਿਸੇ ਵੀ ਸੂਰਤ ਵਿਚ ਆਪਣੇ ਘਰ ਦੇ ਕੂੜੇ ਨੂੰ ਸੜਕਾਂ ਉਤੇ ਨਾ ਸੁੱਟੀਏ ,ਵਿਧਾਇਕ ਨੇ ਰੂਪਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਸ਼ਹਿਰ ਨੂੰ ਮਿਸਾਲੀ ਬਣਾਉਣ ਵਿੱਚ ਭਰਪੂਰ ਯੋਗਦਾਨ ਪਾਉਣ , ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣਾ ਸ਼ੁਰੂ ਕਰ ਦਿੱਤਾ ਤਾਂ ਸਾਡਾ ਪਿੰਡ, ਸ਼ਹਿਰ, ਕਸਬਾ ਅਤੇ ਜ਼ਿਲ੍ਹਾ ਸਭ ਹੀ ਸਾਫ਼ ਸੁਥਰੇ ਆਪਣੇ ਆਪ ਹੋ ਜਾਣਗੇ
ਇਸ ਮੌਕੇ ਨਹਿਰੂ ਯੁਵਾ ਕੇਂਦਰ ਵਲੋਂ ਸ਼ਹਿਰ ਨੂੰ ਸਾਫ ਸਫਾਈ ਰੱਖਣ ਲਈ ਨਾਕਟ ਦੀ ਪੇਸ਼ਕਾਰੀ ਵੀ ਕੀਤੀ ਗਈ ਅਤੇ ਸ. ਇੰਦਰਜੀਤ ਸਿੰਘ ਬਾਲਾ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਪੇਟਿੰਗ ਭੇਟ ਕੀਤੀ ,ਇਸ ਮੌਕੇ ਆਈ.ਏ.ਐਸ. ਅੰਡਰ ਟ੍ਰੇਨਿੰਗ ਅਭਿਮਨਯੂ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐਸਡੀਐਮ ਰੂਪਨਗਰ ਸਚਿਨ ਪਾਠਕ, ਕਾਰਜ ਸਾਧਕ ਅਫਸਰ ਰੂਪਨਗਰ ਅਸ਼ੋਕ ਕੁਮਾਰ, ਡੀ ਪੀ ਆਰ ਓ ਕਰਨ ਮਹਿਤਾ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੂਵਮੇਂਟ ਟਰੱਸਟ ਰੂਪਨਗਰ ਸ਼ਿਵ ਕੁਮਾਰ ਲਾਲਪੁਰਾ, ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਜਤਿੰਦਰ ਸਿੰਘ ਗਿੱਲ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਐਡਵੋਕੇਟ ਹਰਪ੍ਰੀਤ ਕੰਗ, ਮੈਡੀਕਲ ਅਫ਼ਸਰ ਡਾ. ਆਰਤੀ, ਡਾ.ਰਾਜੀਵ ਅਗਰਵਾਲ, ਰੋਟਰੀ ਕਲੱਬ ਪ੍ਰਧਾਨ ਕੁਲਵੰਤ ਸਿੰਘ, ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਪ੍ਰਧਾਨ ਅਮਿਤ ਜੈਨ, ਪ੍ਰਧਾਨ ਰੋਟਰੀ ਕਲੱਬ ਰੋਪੜ ਸੈਂਟਰ, ਰੋਟਰੈਕਟ ਕਲੱਬ ਰੋਪੜ ਪ੍ਰਧਾਨ, ਡਾ. ਅਰੀਨਾ ਸ਼ਰਮਾ, ਪਵਨਪ੍ਰੀਤ ਕੌਰ ਕੁਲਤਾਰ ਸਿੰਘ ਐਮਸੀ ਰਾਜੂ ਸਤਿਆਲ, ਪ੍ਰੋ ਸੁਰਜਨ ਸਿੰਘ, ਸੰਦੀਪ ਜੋਸ਼ੀ, ਡਾ. ਭੀਮ ਸੈਨ, ਵਪਾਰ ਮੰਡਲ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ, ਰੋਪੜ ਸਿਟੀ ਪੇਜ ਤੋਂ ਪਰਵਿੰਦਰ ਸਿੰਘ, ਵੱਖ-ਵੱਖ ਅਦਾਰਿਆਂ ਤੋਂ ਮੀਡੀਆ ਕਰਮੀ, ਐਨਸੀਸੀ ਕੈਡਿਟ, ਖੇਡ ਵਿਭਾਗ ਤੋਂ ਖਿਡਾਰੀ, ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ