ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੇ ਸਕੂਲਾਂ ਦੀ ਬਦਲੀ ਦਿਸ਼ਾ- ਗੱਜਣਮਾਜਰਾ
- ਪ੍ਰੋਫੈਸਰ ਗੱਜਣਮਾਜਰਾ ਨੇ ਪਿੰਡ ਚੁਪਕਾ, ਉਮਰਪੁਰਾ, ਨੱਥੂਮਾਜਰਾ ਅਤੇ ਬੌੜ ਹਾਈ ਖੁਰਦ ਦੇ ਸਰਕਾਰੀ ਸਕੂਲਾਂ ਵਿਖੇ ਕਰੀਬ 28 ਲੱਖ 95 ਹਜਾਰ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਮਾਲੇਰਕੋਟਲਾ 02 ਮਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਪੂਰੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਉਲੀਕੇ ਗਏ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨਾਂ ਦੀ ਲੜੀ 'ਚ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਚੁਪਕਾ, ਉਮਰਪੁਰਾ, ਨੱਥੂਮਾਜਰਾ ਅਤੇ ਬੌੜ ਹਾਈ ਖੁਰਦ ਦੇ ਸਰਕਾਰੀ ਸਕੂਲਾਂ ਵਿਖੇ ਸਰਕਾਰੀ ਸਕੂਲਾਂ ਵਿੱਚ ਕਰੀਬ 28 ਲੱਖ 95 ਹਜਾਰ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਸਕੂਲਾਂ ਦੇ ਅਧਿਆਪਕਾਂ ਨੂੰ ਦੇਸ਼ ਵਿਦੇਸ਼ ਤੋਂ ਵਧੀਆ ਸਿਖਲਾਈ ਦਵਾਈ ਜਾ ਰਹੀ ਹੈ ਤਾਂ ਜੋ ਸਾਡੇ ਮਨੁੱਖੀ ਸ਼ਕਤੀ ਦੇ ਹੁਨਰ ਵਿੱਚ ਹੋਰ ਵਾਧਾ ਹੋਵੇ ਅਤੇ ਸਾਡੇ ਅਧਿਆਪਕ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹਈਆ ਕਰਵਾ ਸਕਣ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਦੀ ਬਿਹਤਰੀ ਲਈ ਹੋਰ ਗਰਾਂਟਾਂ ਦਿੱਤੀਆਂ ਜਾਣਗੀਆਂ।
ਜਿਕਰਯੋਗ ਹੈ ਕਿ ਪ੍ਰੋਫੈਸਰ ਗੱਜਣਮਾਜਰਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੁਪਕਾ ਵਿਖੇ ਕਰੀਬ 03 ਲੱਖ 25 ਹਜਾਰ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਉਮਰਪੁਰਾ ਵਿਖੇ ਕਰੀਬ 04 ਲੱਖ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੋਮਾਜਰਾ ਵਿਖੇ ਕਰੀਬ 07 ਲੱਖ 36 ਹਜਾਰ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ, ਕਮਰੇ ਦਾ ਨਵੀਨੀਕਰਨ ਅਤੇ ਪਖਾਨੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੌੜ ਹਾਈ ਖੁਰਦ ਵਿਖੇ ਕਰੀਬ 13 ਲੱਖ 43 ਹਜਾਰ ਰੁਪਏ ਦੀ ਲਾਗਤ ਨਾਲ ਨਵੇ ਕਮਰੇ ਦੀ ਉਸਾਰੀ, ਚਾਰਦਿਵਾਰੀ, ਕਮਰੇ ਦਾ ਨਵੀਨੀਕਰਨ ਅਤੇ ਪਾਖਾਨੇ ਦੀ ਉਸਾਰੀ ਦਾ ਉਦਘਾਟਨ ਕੀਤਾ ।
ਇਸ ਮੌਕੇ ਸਰਪੰਚ ਪਿੰਡ ਨੱਥੂਮਾਜਰਾ ਹਰਕਮਲ ਸਿੰਘ ਧਾਲੀਵਾਲ, ਐਮ.ਐਲ.ਏ. ਪੀ.ਏ ਅਭੀਜੋਤ ਸਿੰਘ, ਸਾਬਕਾ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਆਗੂ ਸਿਕੰਦਰ ਸਿੰਘ, ਪ੍ਰਿੰਸੀਪਲ ਕਿਰਨ ਬਾਲਾ, ਹੈੱਡਮਾਸਟਰ ਗੁਰਜੰਟ ਸਿੰਘ, ਸਹਾਇਕ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਮੁਹੰਮਦ ਅਸਦ, ਬੀ.ਐਨ.ਓ ਮੁਹੰਮਦ ਇਮਰਾਨ, ਬੀ.ਐਨ.ਓ ਜਾਹਿਦ ਸ਼ਫੀਕ, ਕੰਪਿਊਟਰ ਫੈਕਲਟੀ ਜਗਦੀਪ ਸਿੰਘ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ ।