← ਪਿਛੇ ਪਰਤੋ
MLA ਮਨਜੀਤ ਸਿੰਘ ਬਿਲਾਸਪੁਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ 53.1 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ *ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਹੋਵੇਗੀ ਅਹਿਮ-ਵਿਧਾਇਕ ਮੋਗਾ 3 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਵਿੱਚ ਵਰਦਾਨ ਸਾਬਿਤ ਹੋ ਰਹੀ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨਾਲ ਜਿਥੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤੀ ਮਿਲੇਗੀ ਉਥੇ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਵੀ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲ ਤਖਾਣਵੱਧ ਵਿੱਚ 53.1 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਉਪਰਾਲੇ ਕਰ ਰਹੀ ਹੈ ਅਤੇ ਸਰਕਾਰੀ ਸਕੂਲ ਸ਼ਾਨਦਾਰ ਸੁਵਿਧਾਵਾਂ, ਤਜਰਬੇਕਾਰ ਅਧਿਆਪਕਾਂ ਅਤੇ ਉਸਾਰੂ ਮਾਹੌਲ ਸਦਕਾ ਅਜੋਕੇ ਸਮੇਂ ਵਿੱਚ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡਦੇ ਨਜ਼ਰ ਆ ਰਹੇ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਉਦਘਾਟਨ ਦਾ ਸਿਲਸਿਲਾ ਲਗਾਤਾਰ ਚੱਲਦਾ ਰਹੇਗਾ ਅਤੇ ਇਸ ਦੌਰਾਨ ਸਕੂਲਾਂ ਵਿੱਚ ਹੋਰ ਲੋੜੀਂਦੇ ਸੁਧਾਰਾਂ ਲਈ ਵੀ ਉਹ ਨਿਰੰਤਰ ਫੀਡਬੈਕ ਲੈ ਰਹੇ ਹਨ ।
Total Responses : 474