ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪੰਜਾਬ ਸਰਕਾਰ ਨੇ ਲਏ ਇਤਿਹਾਸਿਕ ਫ਼ੈਸਲੇ–ਵਿਧਾਇਕ ਗੱਜਣਮਾਜਰਾ
ਕਿਹਾ, ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮੁੱਢਲੀ ਸੁਵਿਧਾਵਾਂ ਦੇ ਨਾਲ ਨਾਲ ਪੜ੍ਹਾਈ ਦੇ ਯੋਗ ਵਾਤਾਵਰਣ ਦਾ ਹੋਣ ਬਹੁਤ ਜ਼ਰੂਰੀ
ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਚਪੜਾਉਦਾ,ਹੁਸੈਣਪੁਰਾ, ਮਨਵੀ,ਬੱਡਲਾ ਆਦਿ ਸਕੂਲ ਵਿਖੇ ਕਰੀਬ 94 ਲੱਖ ਰੁਪਏ ਤੋਂ ਵੱਧ ਰਾਸ਼ੀ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਮਾਲੇਰਕੋਟਲਾ 3 ਮਈ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਅਤੇ ਮਿਆਰ ਨੂੰ ਉੱਚਾ ਚੁੱਕਣ ਲਈ ਇਤਿਹਾਸਿਕ ਫ਼ੈਸਲੇ ਲਏ ਜਾ ਰਹੇ ਹਨ, ਉੱਥੇ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕੇ ਦੇ ਪਿੰਡ ਚਪੜਾਉਦਾ,ਹੁਸੈਣਪੁਰ, ਮਨਵੀ,ਬੱਡਲਾ ਤੇ ਬਡਲ ਸਕੂਲ ਵਿਖੇ ਕਰੀਬ 94 ਲੱਖ ਰੁਪਏ ਤੋਂ ਵੱਧ ਰਾਸ਼ੀ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਲੜਕੇ ਅਤੇ ਲੜਕੀਆਂ ਨੂੰ ਸਵੈ ਰੋਜ਼ਗਾਰ ਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖ਼ਤ ਤੋਂ ਸਖ਼ਤ ਮਿਹਨਤ ਕਰਕੇ ਆਪਣੇ ਮਿਥੇ ਟੀਚੇ ਨੂੰ ਸਰ ਕਰਦਿਆਂ ਆਪਣੇ ਮਾਪਿਆਂ ਦਾ ਨਾਮ ਚਮਕਾਉਣ।
ਵਿਧਾਇਕ ਅਮਰਗੜ੍ਹ ਨੇ ਅੱਜ ਪਿੰਡ ਚਪੜਾਉਦਾ ਵਿਖੇ 20 ਲੱਖ 71 ਹਜ਼ਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰੇ ਅਤੇ ਚਾਰਦੀਵਾਰੀ, ਪਿੰਡ ਹੁਸੈਣਪੁਰਾ ਵਿਖੇ 12 ਲੱਖ ਇੱਕ ਹਜ਼ਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰੇ,ਚਾਰਦੀਵਾਰੀ ਅਤੇ ਪਖਾਨੇ , ਪਿੰਡ ਮਨਵੀ ਵਿਖੇ ਕਰੀਬ 41 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਕਮਰੇ,ਚਾਰਦੀਵਾਰੀ, ਅਤੇ ਪਿੰਡ ਬੱਡਲਾ ਵਿਖੇ ਸਰਕਾਰ ਪ੍ਰਾਇਮਰੀ ਸਕੂਲ ਦੇ ਨਵੇਂ ਕਮਰੇ , ਚਾਰਦੀਵਾਰੀ, ਅਤੇ ਪਿੰਡ ਬਡਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਕਰੀਬ 04 ਲੱਖ 62 ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਅਰਪਣ ਕੀਤੇ । ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮੁੱਢਲੀ ਸੁਵਿਧਾਵਾਂ ਦੇ ਨਾਲ ਨਾਲ ਪੜ੍ਹਾਈ ਦੇ ਯੋਗ ਵਾਤਾਵਰਣ ਦਾ ਹੋਣ ਬਹੁਤ ਜ਼ਰੂਰੀ ਕਰਾਰ ਦਿੱਤਾ ।
ਇਸ ਮੌਕੇ ਸਰਪੰਚ ਮਨਵੀ ਬੀਰਇੰਦਰ ਸਿੰਘ,ਸਰਪੰਚ ਬਡਲਾ ਗੁਰਜੀਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਹਾਜ਼ਰ ਸਨ।