ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ -ਵਿਧਾਇਕ ਦਹੀਯਾ
ਵਿਧਾਇਕ ਰਜਨੀਸ਼ ਦਹੀਯਾ ਨੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਖ-ਵੱਖ ਸਕੂਲਾਂ ਚ ਕੀਤੇ ਉਦਘਾਟਨ
ਹਰੀਸ਼ ਮੋਂਗਾ
ਫ਼ਿਰੋਜ਼ਪੁਰ, 3 ਮਈ, 2025: ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਪਿਆਰੇਆਣਾ, ਸਰਕਾਰੀ ਪ੍ਰਾਇਮਰੀ/ਹਾਈ ਸਕੂਲ ਪਿਆਰੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਕਮੱਗਰ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਅਜੀਜ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਕਾਕੂ ਵਾਲਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਤਿਹਾਸਕ ਕਦਮ ਚੁੱਕੇ ਹਨ। ਇਸ ਮੌਕੇ ਉਹਨਾਂ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਮੈਡਮ ਦਲਜੀਤ ਕੌਰ ਹਾਜ਼ਰ ਸਨ।
ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ ਹੈ ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਅਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ।
ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਦਹੀਯਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦਾ ਹੀ ਨਹੀਂ ਸਗੋਂ ਹਰ ਸਹੂਲਤ ਮੁਫ਼ਤ ਵਿਚ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੁਫ਼ਤ ਵਿਦਿਅਕ ਟੂਰ ਕਰਵਾਇਆ ਗਿਆ ਜੋ ਕਿ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਭਰਤੀਆਂ ਨਾਲ ਹਲਕੇ ਅੰਦਰ ਕੋਈ ਵੀ ਸਕੂਲ ਅਧਿਆਪਕਾਂ ਤੋਂ ਸੱਖਣਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਰੌਬੀ ਸੰਧੂ,ਪਲਵਿੰਦਰ ਸਿੰਘ ਵਲੂਰ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ , ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ ,ਹਰੀਸ਼ ਕੁਮਾਰ , ਸੈਂਟਰ ਹੈੱਡ ਟੀਚਰ ਕੁਲਵੰਤ ਸਿੰਘ, ਸਰਬਜੀਤ ਸਿੰਘ ਧਾਲੀਵਾਲ, ਮਾਸਟਰ ਜੋਰਾ ਸਿੰਘ , ਗੁਰਦੇਵ ਸਿੰਘ ਸਰਪੰਚ, ਮਨਦੀਪ ਸਿੰਘ ਪਿਆਰੇਆਣਾ , ਦਰਸ਼ਨ ਸਿੰਘ ਸਰਪੰਚ ਬਸਤੀ ਪਿਆਰੇਆਣਾ, ਜਰਨੈਲ ਸਿੰਘ ਕਮੱਗਰ , ਕਰਵਿੰਦਰ ਸਿੰਘ ਸਰਪੰਚ ਮਿਸ਼ਰੀ ਵਾਲਾ, ਦਵਿੰਦਰ ਸਿੰਘ ਸਰਪੰਚ ਰੱਤਾ ਖੇੜਾ, ਕੁਲਦੀਪ ਸਿੰਘ ਸਰਪੰਚ ਢੀਂਡਸਾ , ਸੁੱਖ ਸਰਪੰਚ ਮਾਣੇ ਵਾਲਾ, ਕਰਨ ਸੰਧੂ , ਗੁਰਜੀਤ ਸਿੰਘ ਮਾਣਾ ਸਿੰਘ , ਸੁਖਬੀਰ ਕੌਰ ਪਿਆਰੇਆਣਾ , ਸਰਬਜੀਤ ਸਿੰਘ , ਇੰਦਰਜੀਤ ਸਿੰਘ , ਪਰਮਜੀਤ ਕੌਰ ਕਮੱਗਰ ਆਦਿ ਵੀ ਮੌਜੂਦ ਸਨ।