← ਪਿਛੇ ਪਰਤੋ
ਹਰ ਸਿੱਖ ਜੋੜਾ ਘੱਟੋ ਘੱਟ ਤਿੰਨ ਬੱਚੇ ਪੈਦਾ ਕਰੇ: ਗਿਆਨੀ ਕੁਲਦੀਪ ਸਿੰਘ ਗੜਗੱਜ ਬਾਬੂਸ਼ਾਹੀ ਨੈਟਵਰਕ ਮਾਛੀਵਾੜਾ, 5 ਮਈ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜੋੜਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟੋ ਘੱਟ ਤਿੰਨ-ਤਿੰਨ ਬੱਚੇ ਪੈਦਾ ਕਰਨ। ਇਥੇ ਗੁਰਦੁਆਰਾ ਚਰਨ ਕਮਲ ਵਿਖੇ ਪਹੁੰਚੇ ਗਿਆਨੀ ਗੜਗੱਜ ਨੇ ਕਿਹਾ ਕਿ ਸਿੱਖਾਂ ਦੀ ਆਬਾਦੀ ਘੱਟ ਰਹੀ ਹੈ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਆਬਾਦੀ ਘਟਣ ਦਾ ਕਾਰਣ ਇਹ ਹੈ ਕਿ ਅੱਜ ਕੱਲ੍ਹ ਸਿੱਖ ਜੋੜੇ ਸਿਰਫ ਇਕ ਜਾਂ ਦੋ ਬੱਚੇ ਹੀ ਪੈਦਾ ਕਰਦੇ ਹਨ। ਉਹਨਾਂ ਕਿਹਾ ਕਿ ਸਿੱਖਾਂ ਦੀ ਆਬਾਦੀ ਦਾ ਸੰਤੁਲਨ ਬਣਾਉਣ ਲਈ ਘੱਟੋ ਘੱਟ ਤਿੰਨ ਤਿੰਨ ਬੱਚੇ ਪੈਦਾ ਕਰਨੇ ਜ਼ਰੂਰੀ ਹਨ। ਉਹਨਾਂ ਇਹ ਵੀ ਕਿਹਾ ਕਿ ਸਿੱਖ ਮਾਪੇ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਾਖੀਆਂ ਸੁਣਾਉਣ ਅਤੇ ਉਹਨਾਂ ਨੂੰ ਬਾਣੇ ਤੇ ਬਾਣੀ ਨਾਲ ਜੋੜਨ।
Total Responses : 555