ਰੂਪਨਗਰ: ਅਸਿਸਟੈਂਟ ਸਿਵਲ ਸਰਜਨ ਨੇ ਸੰਭਾਲੀ ਜ਼ਿੰਮੇਵਾਰੀ
- ਸਿਹਤ ਸੇਵਾਵਾਂ ਨੂੰ ਮਿਲੇਗਾ ਹੋਰ ਮਜ਼ਬੂਤ ਬਲ: ਡਾ. ਬੌਬੀ ਗੁਲਾਟੀ
ਰੂਪਨਗਰ, 6 ਮਈ 2025: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਨਵ-ਨਿਯੁਕਤ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਅੱਜ ਆਪਣੇ ਅਹੁਦੇ ਦੀ ਜੁਆਇਨਿੰਗ ਕਰ ਲੈਣ ਤੋਂ ਬਾਅਦ ਦਫਤਰ ਸੰਭਾਲ ਲਿਆ। ਇਸ ਮੌਕੇ ਉਤੇ ਸਿਵਲ ਸਰਜਨ, ਪ੍ਰੋਗਰਾਮ ਅਫਸਰ ਅਤੇ ਸਿਵਲ ਸਰਜਨ ਦਫਤਰ ਦਾ ਸਟਾਫ ਮੌਜੂਦ ਸਨ।
ਡਾ. ਬੌਬੀ ਗੁਲਾਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰਤੀਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ 'ਚ ਆ ਰਹੇ ਲੋੜਵੰਦ ਮਰੀਜ਼ਾਂ ਨੂੰ ਉਚਿਤ ਇਲਾਜ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਲੋਕਾਂ ਵਿਚ ਸਿਹਤ ਸੰਬੰਧੀ ਜਾਗਰੂਕਤਾ ਵਧਾਉਣ ਲਈ ਵੀ ਵੱਖ-ਵੱਖ ਮੁਹਿੰਮਾਂ ਦੀ ਸ਼ੁਰੂਆਤ ਕਰਨਗੇ, ਜਿਸ ਨਾਲ ਬਿਮਾਰੀਆਂ ਤੋਂ ਬਚਾਅ ਅਤੇ ਤੰਦਰੁਸਤੀ ਨੂੰ ਪ੍ਰੋਤਸਾਹਨ ਮਿਲੇਗਾ। ਪਿੰਡ ਪੱਧਰ 'ਤੇ ਲੋੜਵੰਦ ਵਰਗਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
ਸਿਵਲ ਸਰਜਨ ਡਾ. ਸਵਪਨਜੀਤ ਕੌਰ ਨੇ ਡਾ. ਬੌਬੀ ਗੁਲਾਟੀ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਤਜਰਬੇਕਾਰ ਅਤੇ ਸਮਰਪਿਤ ਸੋਚ ਦੀ ਸਰਾਹਣਾ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਨਿਯੁਕਤੀ ਨਾਲ ਜ਼ਿਲ੍ਹਾ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਭਾਗ ਦੀ ਕਾਰਗੁਜ਼ਾਰੀ 'ਚ ਸੁਧਾਰ ਆਵੇਗਾ।
ਇਸ ਮੌਕੇ ਦੇ ਡਾ. ਭਵਲੀਨ, ਡਾ. ਹਰਲੀਨ, ਅਮਨਦੀਪ, ਹਰਜਿੰਦਰ ਸਿੰਘ ਸਟੇਨੋ, ਜਤਿਨ ਕੁਮਾਰ ਹਾਜ਼ਰ ਸਨ।