ਜ਼ਿਲ੍ਹਾ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਬੇਗੁਨਾਹਾਂ ਨੂੰ ਸ਼ਰਧਾਂਜਲੀ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ, 6 ਮਈ 2025 - ਪਹਿਲਗਾਮ, ਜੰਮੂ-ਕਸ਼ਮੀਰ 'ਚ ਹੋਏ ਨਾਕਾਬਲ ਬਰਦਾਸ਼ਤ ਅੱਤਵਾਦੀ ਹਮਲੇ ਵਿੱਚ ਬੇਗੁਨਾਹ ਲੋਕਾਂ ਦੀ ਹੋਈ ਮੌਤ 'ਤੇ ਗਹਿਰੀ ਦੁਖ ਭਾਵਨਾ ਪ੍ਰਗਟ ਕਰਦਿਆਂ, ਜਿਲਾ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਵੱਲੋਂ ਇਕ ਸ਼ਰਧਾਂਜਲੀ ਭੇਟ ਕੀਤੀ ਗਈ।
ਇਹ ਮੌਕੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਸ਼ਰਧਾਂਜਲੀ ਭੇਟ ਕੀਤੀ ਗਈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਅਜਿਹੇ ਹਮਲੇ ਸਿਰਫ਼ ਇਨਸਾਨੀਅਤ ਤੇ ਹਮਲਾ ਹਨ ਅਤੇ ਇਹ ਸਾਰਾ ਦੇਸ਼ ਏਕਜੁੱਟ ਹੋ ਕੇ ਅੱਤਵਾਦ ਦੇ ਖਿਲਾਫ ਖੜਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਹਮਲਿਆਂ ਦੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।
ਇਸ ਦੌਰਾਨ ਸਾਰੇ ਆਗੂਆਂ ਅਤੇ ਵਰਕਰਾਂ ਨੇ ਮੌਨ ਰਖ ਕੇ ਸ਼ਹੀਦ ਹੋਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਇਸ ਮੌਕੇ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ,ਬਲਾਕਾ ਦੇ ਪ੍ਰਧਾਨ,ਸਾਬਕਾ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਨਗਰ ਕੌਂਸਲ ਪ੍ਰਧਾਨ,ਮਹਿਲਾ ਕਾਂਗਰਸ,ਯੂਥ ਕਾਂਗਰਸ,ਕੌਂਸਲਰ,ਸਰਪੰਚ,ਪੰਚ,ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।