ਪੰਪ ਆਪਰੇਟਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਸੰਘਰਸ਼ ਦਾ ਐਲਾਨ
ਰਿਪੋਰਟਰ _ਰੋਹਿਤ ਗੁਪਤਾ
ਗੁਰਦਾਸਪੁਰ, 6 ਮਈ 2025 - ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਸਥਿਤ ਪਾਣੀ ਵਾਲੀਆਂ ਟੈਂਕੀਆਂ ਤੇ ਕੰਮ ਕਰਦੇ ਪੰਪ ਆਪਰੇਟਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਅੱਜ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਵਿੱਚ ਸਥਿਤ ਸ਼ਿਵ ਮੰਦਿਰ ਪਾਰਕ ਚ ਇਕੱਤਰਤਾ ਕੀਤੀ।
ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਵਿੱਚ ਉਹਨਾਂ ਨੇ ਮੰਨਿਆ ਸੀ ਕਿ ਸਾਰੇ ਨੌਕਰੀ ਤੋਂ ਕੱਢੇ ਗਏ ਪੰਪ ਆਪਰੇਟਰ ਬਹਾਲ ਕੀਤੇ ਜਾਣਗੇ , ਉਹਨਾਂ ਦੀਆਂ ਤਨਖਾਵਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਉਹਨਾਂ ਦਾ ਬੀਮਾ ਵੀ ਕੀਤਾ ਜਾਵੇਗਾ ਪਰ ਕਿਸੇ ਵੀ ਮੰਗ ਨੂੰ ਕਾਗਜ਼ੀ ਤੌਰ ਤੇ ਲਾਗੂ ਨਹੀਂ ਕੀਤਾ ਗਿਆ।
ਮੀਟਿੰਗ ਵਿੱਚ ਪੰਪ ਆਪਰੇਟਰ ਅਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਹਿਬ ਸਿੰਘ, ਜਗੀਰ ਸਿੰਘ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਗਰੂਰ ਵਿੱਚ ਪਰਿਵਾਰਾਂ ਸਮੇਤ ਤਿੱਖਾ ਸੰਘਰਸ਼ ਵਿੱਡਣਗੇ।