ਸਿੱਖਿਆ ਦੇ ਖੇਤਰ ਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਰਾਜ ਸਰਕਾਰ ਨੇ ਸਿਰਜਿਆ ਇਤਿਹਾਸ : ਡਾ. ਜਮੀਲ ਉਰ ਰਹਿਮਾਨ
- ਸੂਬਾ ਸਰਕਾਰ ਨੇ "ਪੰਜਾਬ ਸਿੱਖਿਆ ਕ੍ਰਾਂਤੀ" ਲਿਆ ਕੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ
ਮਾਲੇਰਕੋਟਲਾ 7 ਮਈ 2025 - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ "ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਮਾਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਬ 11 ਲੱਖ 75 ਹਜਾਰ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਿਕੰਦਰਪੁਰਾ ਵਿਖੇ ਕਰੀਬ 04 ਲੱਖ 65 ਹਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਸਿਕੰਦਰਪੁਰਾ ਵਿਖੇ ਕਰੀਬ 03 ਲੱਖ 70 ਹਜਾਰ ਰੁਪਏ ਦੀ ਲਾਗਤ ਨਾਲ ਪਖਾਨੇ ਦੀ ਰਿਪੇਅਰ ਅਤੇ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਅਹਿਮਦਪੁਰ ਵਿਖੇ ਕਰੀਬ 03 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਦਾ ਉਦਘਾਟਨ ਕੀਤਾ ।
ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ, ਕਿ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਅਤੇ ਸਿਹਤ ਸੁਧਾਰਾਂ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਅੱਜ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਲਪਣਾ ਸਹਿਜੇ ਹੀ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸਾਰੇ ਹੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਸਰਪੰਚ ਪਿੰਡ ਅਹਿਮਦਪੁਰ ਸੰਦੀਪ ਕੌਰ, ਸਰਪੰਚ ਪਿੰਡ ਸਿਕੰਦਰਪੁਰਾ ਯੋਗਿੰਦਰ ਸਿੰਘ, ਇੰਚਾਰਜ ਜਸਵੀਰ ਕੌਰ, ਇੰਚਾਰਜ ਕਮਲ ਚਹਿਲ, ਪ੍ਰਿੰਸੀਪਲ ਕਮਲੇਸ਼ , ਪ੍ਰਿੰਸੀਪਲ ਰਜਿੰਦਰ ਕੁਮਾਰ, ਸਹਾਇਕ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਮੁਹੰਮਦ ਅਸਦ, ਬੀ.ਐਨ.ਓ ਮੁਹੰਮਦ ਇਮਰਾਨ, ਬੀ.ਐਨ.ਓ ਮੁਹੰਮਦ ਅਸਗਰ, ਬੀ.ਪੀ.ਈ.ਓ ਸੋਹਣ ਸਿੰਘ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ ।