ਬਜ਼ੁਰਗ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਕੀਤੀ ਲੁੱਟ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 8 ਮਈ 2025 : ਬੀਤੀ ਰਾਤ ਨੇੜਲੇ ਪਿੰਡ ਫੂਲਪੁਰ ਗਰੇਵਾਲ ਵਾਸੀ ਬਜ਼ੁਰਗ ਗੁਰਮੁੱਖ ਸਿੰਘ ਉਤੇ ਇੱਕ ਪ੍ਰਵਾਸੀ ਨੌਜਵਾਨ ਵੱਲੋਂ ਮਾਜਰੀ ਜੱਟ ਵਿਖੇ ਰਾਤ ਦੇ ਹਨੇਰੇ ਵਿੱਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨਗਦੀ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ।
ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਗੁਰਮੁੱਖ ਸਿੰਘ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਸ ਦੇ ਸਰੀਰ ਉਤੇ ਅਤੇ ਸਿਰ ਵਿੱਚ ਗੰਭੀਰ ਸੱਟਾਂ ਦੇ ਚੱਲਦਿਆਂ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਜ਼ੋ ਕਿ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਜਦੋਂ ਸ਼ਾਮੀ ਘਰ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਮਾਜਰੀ ਜੱਟਾਂ ਨੇੜ ਉਕਤ ਪ੍ਰਵਾਸੀ ਨੌਜਵਾਨ ਨੇ ਉਸ ਨੂੰ ਰੋਕ ਕੇ ਲੁੱਟਮਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੇ ਰਾਹਗੀਰਾਂ ਵੱਲੋਂ ਬੜੀ ਮੁਸ਼ਕਲ ਨਾਲ ਉਕਤ ਨੌਜਵਾਨ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਅਤੇ ਉਸ ਨਾਲ ਵਾਰਦਾਤ ਵਿੱਚ ਇੱਕ ਹੋਰ ਨੋਜਵਾਨ ਜ਼ੋ ਕਿ ਮੌਕੇ ਤੋਂ ਫ਼ਰਾਰ ਦੱਸਿਆ ਜਾਂਦਾ ਹੈ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਰਨਣਯੋਗ ਹੈ ਕਿ ਇਲਾਕੇ ਵਿੱਚ ਲਗਾਤਾਰ ਲੁੱਟ ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਰੋਜ਼ਾਨਾ ਹੋ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।