← ਪਿਛੇ ਪਰਤੋ
ਰਮਨ ਬਹਿਲ ਵੱਲੋਂ ਗੁਰਦਾਸਪੁਰ ਹਲਕੇ ਲਈ ਕੀਤੇ ਜਾ ਰਹੇ ਹਨ ਸਲਾਘਾਯੋਗ ਕੰਮ:- ਵਿਕਾਸ ਮਹਾਜਨ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ
ਰੋਹਿਤ ਗੁਪਤਾ ਗੁਰਦਾਸਪੁਰ 8 ਮਈ 2025 - ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਗੁਰਦਾਸਪੁਰ ਦੇ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਹਲਕੇ ਦੇ ਲਈ ਦਿਨ ਰਾਤ ਮਿਹਨਤ ਕਰਦੇ ਹੋਏ ਗੁਰਦਾਸਪੁਰ ਦਾ ਜੋ ਵਿਕਾਸ ਕਰਵਾਇਆ ਜਾ ਰਿਹਾ ਹੈ ਉਹ ਬਹੁਤ ਹੀ ਸਲਾਘ ਯੋਗ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਤੇ ਵਪਾਰ ਮੰਡਲ ਦੇ ਵਾਈਸ ਚੇਅਰਮੈਨ ਵਿਕਾਸ ਮਹਾਜਨ ਦੁਆਰਾ ਕੀਤਾ ਗਿਆ ਉਹਨਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਜੋ ਵਿਕਾਸ ਕਾਰਜ ਕਰਵਾਏ ਗਏ ਹਨ ਉਨਾਂ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ ਅਤੇ ਉਹ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਹਥ ਕੰਡੇ ਵੀ ਅਪਣਾ ਰਹੇ ਹਨ ਪ੍ਰੰਤੂ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਉੱਤੇ ਹੋਰ ਵੀ ਮਜਬੂਤ ਹੁੰਦਾ ਜਾ ਰਿਹਾ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਦੇ ਹੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਬਾਖੂਬੀ ਨਾਲ ਪੂਰਾ ਕੀਤਾ ਗਿਆ ਹੈ ਦੂਜੇ ਪਾਸੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਹਨ ਜਿਸ ਨਾਲ ਆਮ ਜਨਤਾ ਨੂੰ ਮਹਿੰਗੇ ਰੇਟਾਂ ਤੇ ਕਰਵਾਏ ਜਾਣ ਵਾਲੇ ਟੈਸਟਾਂ ਤੋਂ ਵੀ ਰਾਹਤ ਮਿਲੀ ਹੈ ਅਤੇ ਉਹ ਹੁਣ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਆਪਣੇ ਟੈਸਟ ਕਰਵਾ ਰਹੇ ਹਨ ਦੂਸਰਾ ਗੁਰਦਾਸਪੁਰ ਸ਼ਹਿਰ ਵਿੱਚੋਂ ਨਿਕਲਦਾ ਗੰਦਾ ਨਾਲਾ ਜੋ ਕਿ ਸ਼ਹਿਰ ਵਾਸੀਆਂ ਲਈ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਪੈਦਾ ਕਰ ਰਿਹਾ ਸੀ ਉਸ ਨੂੰ ਪੱਕਾ ਕਰਵਾਇਆ ਗਿਆ ਹੈ ਜੋ ਕਿ ਬਹੁਤ ਹੀ ਸਲਾਘਾਯੋਗ ਯੋਗ ਕੰਮ ਹੈ।
Total Responses : 876