ਜ਼ਿਲ੍ਹਾ ਵਾਸੀਆਂ ਨੂੰ ਘਰੇਲੂ ਵਰਤੋਂ ਯੋਗ ਵਸਤਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ : ਜ਼ਿਲ੍ਹਾ ਮੈਜਿਸਟਰੇਟ
ਅਸ਼ੋਕ ਵਰਮਾ
ਬਠਿੰਡਾ, 8 ਮਈ 2025 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਦੁਕਾਨਾਂ 'ਤੇ ਭੀੜ ਇਕੱਠੀ ਨਾ ਕਰਨ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰੇਲੂ ਵਰਤੋ ਯੋਗ ਵਸਤੂਆਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਉਹ ਆਪੋ-ਆਪਣੇ ਘਰਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਜ਼ਰੂਰਤ ਅਨੁਸਾਰ ਹੀ ਰੱਖਣ ਅਤੇ ਲੋੜ ਤੋਂ ਜਿਆਦਾ ਸਮਾਨ ਨੂੰ ਸਟੋਰੇਜ ਨਾ ਕਰਨ। ਉਨਾਂ ਇਹ ਵੀ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਰਤੋ ਯੋਗ ਵਸਤੂਆਂ ਦੀ ਬਲੈਕ ਮਾਰਕੀਟ ਨਾ ਕਰਨ। ਉਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬਲੈਕ ਮਾਰਕੀਟ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਤੋਂ ਗੁਰੇਜ ਕਰਨ।ਉਹਨਾਂ ਜ਼ਿਲ੍ਹਾ ਵਾਸੀਆਂ ਦਾ ਜਿੱਥੇ ਬੀਤੇ ਕੱਲ ਹੋਈ ਮੌਕ ਡਰਿੱਲ ਅਤੇ ਬਲੈਕ ਆਊਟ ਵਿੱਚ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ, ਉੱਥੇ ਹੀ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।