ਸਰਕਾਰੀ ਹਸਪਤਾਲ ਗੋਨਿਆਣਾ ਵੱਲੋਂ ਡੇਂਗੂ ਸਬੰਧੀ ਜਾਗਰੂਕਤਾ ਲਈ ਕੀਤੀ ਰੈਲੀ
ਅਸ਼ੋਕ ਵਰਮਾ
ਗੋਨਿਆਣਾ, 10 ਮਈ 2028: ਪੰਜਾਬ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਸਥਾਨਕ ਸੀ.ਐਚ.ਸੀ. ਦੇ ਸਟਾਫ਼ ਵੱਲੋਂ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਸਮੇਤ ਡੇਂਗੂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਕਾਰਜਕਾਰੀ ਸਿਵਲ ਸਰਜਨ ਡਾ: ਰਮਨਦੀਪ ਸਿੰਘ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਅੱਜ ਇਸ ਰੈਲੀ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਐਸ.ਐਮ.ਓ. ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਲਾਰਵਾ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਫਰਿੱਜ ਦੀ ਟ੍ਰੇਅ, ਕੂਲਰਾਂ ਆਦਿ ਨੂੰ ਹਰ ਹਫ਼ਤੇ ਸਾਫ਼ ਕਰਨਾ ਜਰੂਰੀ ਹੈ।
ਇਸ ਤੋਂ ਇਲਾਵਾ ਗਮਲਿਆਂ ਸਮੇਤ ਘਰ ਵਿੱਚ ਪਏ ਟੁੱਟੇ—ਫੁੱਟੇ ਬਰਤਨਾਂ ਦੀ ਵੀ ਜਾਂਚ ਕੀਤੀ ਜਾਣੀ ਜਰੂਰੀ ਹੈ ਤਾਂ ਕਿ ਉਨ੍ਹਾਂ ਵਿੱਚ ਲੰਬੇ ਸਮੇਂ ਤੱਕ ਪਾਣੀ ਨਾ ਖੜ੍ਹਾ ਰਹੇ।ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਰੈਲੀ ਦੇ ਨਾਲ—ਨਾਲ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ—ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਡੇਂਗੂ ਸਬੰਧੀ ਲੋੜੀਂਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਦੀਪਕ ਰਾਏ, ਡਾ: ਕਮਲਦੀਪ ਗਰਗ, ਡਾ: ਸ਼ੈਰੀ ਗਰਗ, ਡਾ: ਮੋਨਿਸ਼ਾ ਗਰਗ, ਡਾ: ਮੋਨਿਕਾ, ਡਾ: ਪੰਕਜ਼ ਕੁਮਾਰ, ਨਰਸਿੰਗ ਸਿਸਟਰ ਕਿਰਨ ਕੁਮਾਰੀ, ਸੀਨੀਅਰ ਫਾਰਮੇਸੀ ਅਫ਼ਸਰ ਅਪਰਤੇਜ਼ ਕੌਰ, ਫਾਰਮੇਸੀ ਅਫ਼ਸਰ ਸੰਦੀਪ ਕੁਮਾਰ, ਅਮਨਦੀਪ ਗਰੋਵਰ, ਚੇਤਨ ਕੁਮਾਰ, ਪ੍ਰਕਾਸ਼ ਕੁਮਾਰ, ਮਪਹ ਸੁਪਰਵਾਇਜ਼ਰ ਪਵਨ ਕੁਮਾਰ, ਕਰਮਜੀਤ ਕੌਰ, ਮਪਹਵ ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਆਦਿ ਸਮੇਤ ਸਿਹਤ ਵਿਭਾਗ ਦੇ ਸਮੂਹ ਕਰਮਚਾਰੀ ਹਾਜ਼ਰ ਸਨ।