ਭਾਜਪਾ ਆਗੂ ਸੰਦੀਪ ਅਗਰਵਾਲ ਦੀ ਅਗਵਾਈ ਹੇਠ ਭਾਰਤ ਪਾਕਿਸਤਾਨ ਵਿਚਕਾਰ ਸੀਜ਼ਫ਼ਾਇਰ ਹੋਣ 'ਤੇ ਵੰਡੇ ਲੱਡੂ
ਅਸ਼ੋਕ ਵਰਮਾ
ਬਠਿੰਡਾ, 10 ਮਈ 2025:ਭਾਰਤ-ਪਾਕਿਸਤਾਨ ਵਿਚ ਚੱਲ ਰਹੇ ਜੰਗੀ ਹਾਲਾਤਾਂ ਵਿਚ ਅਮਰੀਕਾ ਵਲੋਂ ਦੋਹਾਂ ਦੇਸ਼ਾਂ ਵਿਚ ਕਰਵਾਏ ਗਏ ਸੀਜ਼ਫ਼ਾਇਰ ਦੀ ਖੁਸ਼ੀ ਵਿਚ ਭਾਜਪਾ ਆਗੂ ਸੰਦੀਪ ਅਗਰਵਾਲ ਨੇ ਸਥਾਨਕ ਲੋਕਾਂ ਨਾਲ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਭਾਰਤੀ ਫੌਜ ਤੇ ਮੋਦੀ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਲਾਏ। ਸੰਦੀਪ ਅਗਰਵਾਲ ਨੇ ਕਿਹਾ ਕਿ ਅਮਰੀਕਾ ਵੱਲੋਂ ਵਿਚੋਲਗੀ ਕਰਨਾ ਇਹ ਸਾਬਤ ਕਰਦਾ ਹੈ ਕਿ ਭਾਰਤ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਬੂਤ ਹੋਇਆ ਹੈ, ਜਦਕਿ ਪਾਕਿਸਤਾਨ ਅੰਤਰਰਾਸ਼ਟਰੀ ਮੰਚ 'ਤੇ ਗਿੜਗਿੜਾ ਰਿਹਾ ਹੈ। ਇਹ ਸਾਫ਼ ਹੋ ਗਿਆ ਹੈ ਕਿ ਭਾਰਤ ਅੱਤਵਾਦ ਨੂੰ ਮੁਹੰਤੋੜ ਜਵਾਬ ਦੇਣਾ ਜਾਣਦਾ ਹੈ ਅਤੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਭਾਰਤ ਕੋਲ ਯੋਗ ਯੰਤਰ ਹਨ। ਉਨ੍ਹਾਂ ਕਿਹਾ ਕਿ ਭਾਰਤ ਕਦੇ ਵੀ ਅੱਤਵਾਦ ਦੇ ਸਾਹਮਣੇ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਹੁਣ ਪਾਕਿਸਤਾਨ ਕਦੇ ਵੀ ਭਾਰਤ ਵਿੱਚ ਅੱਤਵਾਦ ਫੈਲਾਉਣ ਦੀ ਹਿੰਮਤ ਨਹੀਂ ਕਰੇਗਾ। ਇਸ ਮੌਕੇ 'ਤੇ ਸੁਰਿੰਦਰ ਰਾਣਾ, ਪਵਨ ਭਗਰੀਆ, ਪੁਰਸ਼ੋਤਮ, ਕੈਫ, ਦਵਿੰਦਰ ਸਿੰਗਲਾ, ਰਾਮ ਸਿੰਗਲਾ ਅਤੇ ਹੋਰ ਦੁਕਾਨਦਾਰ ਮੌਜੂਦ ਸਨ।