ਫਿਰੋਜ਼ਪੁਰ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ 'ਚ ਫੇਰ 'Blackout', ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
ਪਠਾਨਕੋਟ, 10 ਮਈ 2025: ਭਾਰਤ ਅਤੇ ਪਾਕਿਸਤਾਨ ਵਿਚਕਾਰ 86 ਘੰਟੇ ਚੱਲੀ ਜੰਗ ਸ਼ਨੀਵਾਰ ਸ਼ਾਮ 5 ਵਜੇ ਖਤਮ ਹੋ ਗਈ। ਜਦੋਂ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ 'ਤੇ ਸਹਿਮਤੀ ਬਣੀ। ਪਰ ਇਸ ਤੋਂ ਸਿਰਫ਼ 4 ਘੰਟੇ ਬਾਅਦ ਹੀ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰ ਦਿੱਤੀ। ਜਿਸ ਤੋਂ ਬਾਅਦ ਫਿਰੋਜ਼ਪੁਰ, ਮੁਕਤਸਰ, ਹੁਸ਼ਿਆਰਪੁਰ ਅਤੇ ਪਠਾਨਕੋਟ 'ਚ ਫੇਰ 'Blackout' ਲਾਗੂ ਕਰ ਦਿੱਤਾ ਗਿਆ ਹੈ ਅਤੇ ਪਠਾਨਕੋਟ 'ਚ ਫੇਰ ਡਰੋਨ ਦੇਖੇ ਗਏ ਹਨ।
ਉੱਥੇ ਹੀ ਜੰਮੂ-ਕਸ਼ਮੀਰ ਵਿੱਚ ਸਰਹੱਦ ਪਾਰ ਪਾਕਿਸਤਾਨ ਦੀਆਂ ਭੜਕਾਊ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਸ਼ਨੀਵਾਰ ਰਾਤ ਨੂੰ, ਪਾਕਿਸਤਾਨ ਨੇ ਕਈ ਇਲਾਕਿਆਂ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਭਾਰੀ ਗੋਲਾਬਾਰੀ ਕੀਤੀ, ਜਦੋਂ ਕਿ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਇੱਕ ਸ਼ੱਕੀ ਡਰੋਨ ਕਾਰਨ ਧਮਾਕਾ ਹੋਇਆ।