ਪਾਕਿਸਤਾਨ ਨੇ ਸੀਜ਼ਫਾਇਰ ਦੀ ਕੀਤੀ ਉਲੰਘਣਾ, MEA ਨੇ ਕਿਹਾ- ਸਰਹੱਦ ਤੇ ਹੋਈ ਗੋਲੀਬਾਰੀ
ਨਵੀਂ ਦਿੱਲੀ, 10 ਮਈ 2025- ਪਾਕਿਸਤਾਨ ਨੇ ਸਰਹੱਦ ਤੇ ਇਕ ਵਾਰ ਫਿਰ ਸੀਜ਼ਫਾਇਰ ਦੀ ਉਲੰਘਣਾ ਕੀਤੀ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, "ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਫੌਜੀ ਕਾਰਵਾਈ ਨੂੰ ਰੋਕਣ ਲਈ ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓਜ਼ ਵਿਚਕਾਰ ਅੱਜ ਸ਼ਾਮ ਜੋ ਸਮਝੌਤਾ ਹੋਇਆ ਸੀ, ਉਸ ਦੀ ਪਿਛਲੇ ਕੁਝ ਘੰਟਿਆਂ ਤੋਂ ਪਾਕਿਸਤਾਨ ਵੱਲੋਂ ਘੋਰ ਉਲੰਘਣਾ ਕੀਤੀ ਜਾ ਰਹੀ ਹੈ।
ਭਾਰਤੀ ਫੌਜ ਇਸ ਦਾ ਜਵਾਬ ਦੇ ਰਹੀ ਹੈ ਅਤੇ ਇਸ ਨਾਲ ਨਜਿੱਠ ਰਹੀ ਹੈ। ਸਾਡਾ ਮੰਨਣਾ ਹੈ ਕਿ ਪਾਕਿਸਤਾਨ ਨੂੰ ਇਸ ਸਥਿਤੀ ਨੂੰ ਸਹੀ ਢੰਗ ਨਾਲ ਸਮਝਣਾ ਚਾਹੀਦਾ ਹੈ।"