ਪਿੰਡ ਭੂਸੇ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ
ਅੰਮ੍ਰਿਤਸਰ, 14 ਮਈ-
ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਹਰ ਦਿਨ ਸੰਗਤ ਆਪਣੀ ਕਿਰਤ ਕਮਾਈ ਵਿੱਚੋਂ ਵੱਡੀ ਮਾਤਰਾ ’ਚ ਰਸਦਾਂ ਭੇਟ ਕਰਕੇ ਸ਼ਰਧਾ ਪ੍ਰਗਟਾਉਂਦੀ ਹੈ। ਇਸੇ ਤਹਿਤ ਹੀ ਬੀਤੇ ਕੱਲ੍ਹ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਭੂਸੇ ਦੀ ਸੰਗਤ ਨੇ ਬਾਬਾ ਭਜਨ ਸਿੰਘ ਦੀ ਪ੍ਰੇਰਣਾ ਸਦਕਾ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਕਣਕ ਤੇ ਹੋਰ ਰਸਦਾਂ ਭੇਟ ਕੀਤੀਆਂ। ਇਸ ਮੌਕੇ ਬਾਬਾ ਭਜਨ ਸਿੰਘ ਤੇ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਮੀਤ ਮੈਨੇਜਰ ਸ. ਬਲਵਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਾਬਾ ਭਜਨ ਸਿੰਘ ਨੇ ਕਿਹਾ ਕਿ ਪਿੰਡ ਭੂਸੇ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਾਸਤੇ ਆਟਾ, ਦਾਲ, ਚਾਵਲ, ਤੇਲ, ਘਿਓ ਤੇ ਮਸਾਲੇ ਦੀ ਸੇਵਾ ਕੀਤੀ ਗਈ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਆਪ ਅੰਗ ਸੰਗ ਸਹਾਈ ਹੋ ਕੇ ਹਰ ਸਾਲ ਇਸੇ ਤਰ੍ਹਾਂ ਸੇਵਾ ਕਰਨ ਦਾ ਬਲ ਬਖ਼ਸ਼ਣ।