ਅਕਾਲ ਅਕੈਡਮੀ ਕੌੜੀਵਾੜਾ ਦਾ ਦਸਵੀ ਪ੍ਰੀਖਿਆਵਾਂ ਦਾ ਨਤੀਜਾ ਰਿਹਾ ਸ਼ਾਨਦਾਰ
ਕੌੜੀਵਾੜਾ , 14 ਮਈ 2025- ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋ ਸੰਚਾਲਿਤ ਅਕੈਡਮੀਆਂ ਵਿੱਚੋਂ ਅਕਾਲ ਅਕੈਡਮੀ ਕੌੜੀਵਾੜਾ ਦੇ ਵਿਦਿਆਰਥੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀ.ਬੀ.ਐਸ.ਈ. ਬੋਰਡ ਵੱਲੋਂ ਐਲਾਨੇ ਗਏ ਦਸਵੀ ਕਲਾਸ ਵਿੱਚੋਂ ਮੱਲ੍ਹਾ ਮਾਰੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਸ਼ਾਨਦਾਰ ਰਿਹਾ, ਜਿਸ ਨਾਲ ਵਿੱਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਦਾ ਅਤੇ ਅਕਾਲ ਅਕੈਡਮੀ ਦਾ ਮਾਣ ਵਧਾਇਆ ਹੈ। ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਤਾ-ਪਿਤਾ ਦੇ ਸਹਿਯੋਗ ਨੂੰ ਜਾਂਦਾ ਹੈ। ਦਸਵੀ ਕਲਾਸ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤਨਵੀਰ ਸਿੰਘ ਸਿੱਧੂ ਨੇ 96.6%, ਚਰਨਜੋਤ ਸਿੰਘ ਨੇ 96%, ਹਰਲੀਨ ਕੌਰ ਨੇ 95.8%, ਕੁਲਨੂਰ ਕੌਰ ਅਤੇ ਸ਼ਗਨਦੀਪ ਕੌਰ ਨੇ 95.2%, ਤਰਨਪ੍ਰੀਤ ਸਿੰਘ ਅਤੇ ਨਵਮੀਤ ਸਿੰਘ ਭੁੱਲਰ ਨੇ 94.2%, ਸਿਮਰਨ ਕੌਰ ਨੇ 94% ਅਤੇ ਯੁਵਰਾਜ ਸਿੰਘ ਨੇ 93.6% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਚਰਨਜੋਤ ਸਿੰਘ, ਹਰਲੀਨ ਕੌਰ ਅਤੇ ਸਿਮਰਨ ਕੌਰ ਨੇ ਪੰਜਾਬੀ ਵਿਸ਼ੇ ਵਿੱਚ ਸੌ ਵਿੱਚੋਂ ਸੌ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀਆਂ ਸਫਲਤਾਵਾਂ ਨੂੰ ਹੋਰ ਉੱਚਾਈਆਂ ਤੱਕ ਲੈ ਜਾਣ ਦੀ ਕਾਮਨਾ ਕੀਤੀ। ਇਸ ਸਮਾਰੋਹ ਦੌਰਾਨ ਵਿਵੇਕ, ਸੁਨਿਧੀ ਬਜਾਜ, ਮਨਪ੍ਰੀਤ ਕੌਰ, ਰਜਨੀ ਕੌਰ, ਗੁਰਪ੍ਰੀਤ ਕੌਰ, ਭਜਨ ਕੌਰ, ਨੀਸੂ ਦੇਵੀ, ਕਰਨੈਲ ਸਿੰਘ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ। ਅੰਤ ਵਿੱਚ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਦੱਸਿਆ ਕਿ ਅਕਾਲ ਅਕੈਡਮੀ ਸਿਰਫ ਅਕਾਦਮਿਕ ਗੁਣਵੱਤਾ ਹੀ ਨਹੀਂ, ਸਗੋਂ ਆਧਿਆਤਮਿਕਤਾ, ਨੈਤਿਕਤਾ ਅਤੇ ਆਤਮਵਿਸ਼ਵਾਸ 'ਤੇ ਵੀ ਕੇਂਦਰਤ ਹੈ। ਇਹੀ ਕਾਰਨ ਹੈ ਕਿ ਇਸਦੇ ਵਿਦਿਆਰਥੀ ਹਰ ਖੇਤਰ ਵਿੱਚ ਕਾਮਯਾਬ ਹੋ ਰਹੇ ਹਨ।