ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਹੋਇਆ ਮੁਕੰਮਲ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 16 ਮਈ : ਬਠਿੰਡਾ ਜ਼ਿਲ੍ਹੇ ਦੀਆਂ 267 ਮੰਡੀਆਂ ਅਤੇ ਆਰਜੀ ਖਰੀਦ ਕੇਂਦਰਾਂ ‘ਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਕੁਝ ਕੁ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਦਾ ਕੰਮ ਨਾ ਮਾਤਰ ਰਹਿ ਗਿਆ ਹੈ ਜੋ ਕਿ ਆਉਣ ਵਾਲੇ ਇਕ-ਦੋ ਦਿਨਾਂ ‘ਚ ਮੁਕੰਮਲ ਹੋ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਮਈ 2025 ਤੱਕ 910612 ਮੀਟ੍ਰਿਕ ਟਨ ਕਣਕ ਦੀ ਆਮਦ ਤੇ ਖਰੀਦ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਮੇਂ ਸਿਰ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 15 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 277687 ਮੀਟ੍ਰਿਕ ਟਨ, ਮਾਰਕਫ਼ੈਡ 195658.25, ਪਨਸਪ 208051.6, ਵੇਅਰ ਹਾਊਸ 161193.85 ਤੇ ਪ੍ਰਾਈਵੇਟ ਵਪਾਰੀਆਂ ਵਲੋਂ 68020 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।