ਮਾਲੇਰਕੋਟਲਾ: ADC ਨੇ ਵੱਖ ਵੱਖ ਵਿਭਾਗਾਂ ਵਿੱਚ ਪਏ ਲੰਬਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਲਿਆ ਜਾਇਜਾ
- ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਟੀ ਇੰਨ ਪਬਲਿਕ ਸਰਵਿਸ ਡਿਲੀਵਰੀ ਐਕਟ-2018 ਤਹਿਤ ਵੱਖ ਵੱਖ ਵਿਭਾਗਾਂ ਵਿੱਚ ਪਏ ਲੰਬਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਲਿਆ ਜਾਇਜਾ
- ਕੇਸਾਂ ਦੇ ਨਿਪਟਾਰੇ ਸਬੰਧੀ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
ਮਾਲੇਰਕੋਟਲਾ 16 ਮਈ 2025 - ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੰਧੂ ਦੀ ਅਗਵਾਈ ਹੇਠ ਅੱਜ ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ.(ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ) ਪੋਰਟਲ ਅਤੇ ਵੱਖ ਵੱਖ ਵਿਭਾਗਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਟੀ ਐਕਟ-2018 ਤਹਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ । ਉਹਨਾਂ ਨੇ ਬੈਠਕ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਈ-ਸੇਵਾ,ਡੋਰ ਸਟੈਪ ਡਲਿਵਰੀ,ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ ਪੋਰਟਲ ਆਦਿ ਨਾਲ ਸਬੰਧੀ ਸਬੰਧੀ ਲੰਬਿਤ ਪਏ ਕੇਸਾਂ ਦਾ ਜਾਇਜਾ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਐਕਟ ਦੇ ਅਧੀਨ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ, ਪਾਰਦਰਸ਼ੀ ਅਤੇ ਉੱਤਮ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ।ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਨਿਸ਼ਚਿਤ ਸਮੇਂ ਵਿੱਚ ਸੇਵਾਵਾਂ ਨਾ ਦਿੱਤੀਆਂ ਗਈਆਂ ਤਾਂ ਜ਼ਿੰਮੇਵਾਰ ਅਧਿਕਾਰੀ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਪਬਲਿਕ ਸਰਵਿਸ ਡਿਲਿਵਰੀ ਸਿਸਟਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਟੀ ਇੰਨ ਪਬਲਿਕ ਸਰਵਿਸ ਡਿਲੀਵਰੀ ਐਕਟ-2018 ਦੇ ਅਧੀਨ ਆਉਂਦੀਆਂ ਸੇਵਾਵਾਂ ਬਾਰੇ ਨਾਗਰਿਕਾਂ ਨੂੰ ਵਧੇਰੇ ਜਾਣੂ ਕਰਵਾਉਂਣ ਲਈ ਵੀ ਕਿਹਾ ।
ਵਧੀਕ ਡਿਪਟੀ ਕਮਿਸ਼ਨਰ ਨੇ ਬੈਠਕ ਦੀ ਅੰਤ ਵਿੱਚ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਹਫ਼ਤੇ ਪੈਂਡਿੰਗ ਕੇਸਾਂ ਦੀ ਪ੍ਰਗਤੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਦਫ਼ਤਰ ਨੂੰ ਭੇਜਣ। ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਟੀ ਇੰਨ ਪਬਲਿਕ ਸਰਵਿਸ ਡਿਲੀਵਰੀ ਐਕਟ-2018 ਤਹਿਤ ਤੈਅ ਕੀਤੀ ਸਮਾਂ ਸਿਮਾਂ ਦੇ ਅੰਦਰ ਅੰਦਰ ਨਾਗਰਿਕਾਂ ਦੀਆਂ ਸ਼ਿਕਾਇਤਾਂ ਅਤੇ ਬੇਨਤੀਆਂ ਦਾ ਨਿਪਟਾਰਾ ਪੂਰੀ ਪਾਰਦਰਸ਼ਿਤਾ ਨਾਲ ਕੀਤਾ ਜਾਵੇ ।
ਇਸ ਮੌਕੇ ਤਹਿਸੀਲਦਾਰ ਰਿਤੂ ਗੁਪਤਾ, ਨਾਇਬ ਤਹਿਸੀਲਦਾਰ ਕਮਲਜੀਤ, ਨਾਇਬ ਤਹਿਸ਼ੀਲਦਾਰ ਚਰਨਜੀਤ ਕੌਰ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰਅਪਾਰ ਸਿੰਘ, ਐਸ.ਐਫ.ਓ ਦਿਲਸ਼ਾਦ ਅਲੀ ਖਾਂਨ, ਏ.ਐਸ.ਐਮ ਵਿਕਾਸ ਹੰਸ, ਸਹਾਇਕ ਆਈ.ਟੀ ਮੈਨੇਜਰ ਨਰਿੰਦਰ ਸ਼ਰਮਾਂ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।