ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਪਾਉਂਦੇ ਹਨ ਮਾਤ : ਨਵਦੀਪ ਸਿੰਘ ਜੀਦਾ
ਅਸ਼ੋਕ ਵਰਮਾ
ਬਠਿੰਡਾ, 17 ਮਈ 2025 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਵਾਲੀ ਸੂਬਾ ਸਰਕਾਰ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਸ਼ੂਗਰਫੈਡ ਸ ਨਵਦੀਪ ਸਿੰਘ ਜੀਦਾ ਨੇ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਚੇਅਰਮੈਨ ਸ੍ਰ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰੰਗਲੇ ਪੰਜਾਬ ਵੱਲ ਇੱਕ ਇਤਿਹਾਸਕ ਕਦਮ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਸ਼ਾਨਦਾਰ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ।
ਇਸ ਮੌਕੇ ਸ ਜੀਦਾ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ।
ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਪਿੰਡ ਕੋਟਸ਼ਮੀਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 61 ਲੱਖ 75 ਹਾਜ਼ਰ ਦੀ ਲਾਗਤ ਨਾਲ ਨਵੇਂ ਬਣੇ ਅਧੁਨਿਕ ਕਲਾਸ, ਬਾਇਓ ਲੈੱਬ, ਫਿਜ਼ਿਕਸ ਲੈੱਬ, ਕੈਮਿਸਟ ਲੈੱਬ, ਬੈਡਮਿੰਟਨ ਗਰਾਊਂਡ, ਬਾਸਕਟਬਾਲ ਗਰਾਊਂਡ ਅਤੇ ਬਾਥਰੂਮ, ਪਿੰਡ ਕੋਟਫੱਤਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 9 ਲੱਖ 75 ਹਾਜ਼ਰ ਦੀ ਲਾਗਤ ਨਾਲ ਨਵੇਂ ਬਣੇ ਅਧੁਨਿਕ ਕਲਾਸ ਅਤੇ ਚਾਰਦੀਵਾਰੀ, ਪਿੰਡ ਗਹਿਰੀ ਭਾਗੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 19 ਲੱਖ 75 ਹਾਜ਼ਰ ਦੀ ਲਾਗਤ ਨਾਲ ਨਵੇਂ ਬਣੇ ਅਧੁਨਿਕ ਕਲਾਸ ਰੂਮ, ਚਾਰਦੀਵਾਰੀ ਅਤੇ ਪਿੰਡ ਕੋਟਸ਼ਮੀਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 7 ਲੱਖ 51 ਹਾਜ਼ਰ ਦੀ ਲਾਗਤ ਨਾਲ ਨਵੇਂ ਬਣੇ ਅਧੁਨਿਕ ਕਲਾਸ ਰੂਮ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਵੱਖ-ਵੱਖ ਸਕੂਲਾਂ ਦਾ ਸਮੁੱਚਾ ਸਮੂਹ ਸਟਾਫ ਅਤੇ ਪਿੰਡਾਂ ਦੇ ਮੋਹਤਵਰ ਨੁਮਾਇੰਦੇ ਆਦਿ ਹਾਜ਼ਰ ਸਨ।