ਨਸ਼ਾ ਮੁਕਤੀ ਯਾਤਰਾ ਨੂੰ ਜ਼ਿਲ੍ਹੇ 'ਚ ਮਿਲ ਰਿਹੈ ਭਰਵਾਂ ਹੁੰਗਾਰਾ- ਗੱਜਣਮਾਜਰਾ
* ਅੱਜ ਨਸ਼ਾ ਮੁਕਤੀ ਯਾਤਰਾ ਪਿੰਡ ਰਟੋਲਾਂ, ਸਾਦਤਪੁਰ, ਫੈਜਗੜ੍ਹ ਅਤੇ ਹਿੰਮਤਾਨਾ ਵਿੱਚ ਪੁੱਜੀ
* ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਕੀਤਾ ਪ੍ਰੇਰਤ
ਮਾਲੇਰਕੋਟਲਾ 01 ਜੂਨ -2025 - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਪਿੰਡ ਰਟੋਲਾਂ, ਸਾਦਤਪੁਰ, ਫੈਜਗੜ੍ਹ ਅਤੇ ਹਿੰਮਤਾਨਾ ਵਿਖੇ ਪੁਜੀ । ਪਿੰਡ ਵਿੱਚ ਬਣੀਆਂ ਵਿਲੇਜ ਵਿਲੇਜ ਡਿਫੈਂਸ ਕਮੇਟੀਆਂ ਤੇ ਪਿੰਡ ਵਾਸੀਆਂ ਨਾਲ ਰੂ-ਬ-ਰੂਹ ਹੁੰਦਿਆ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦਾ ਬਣਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ । ਇਸ ਉਪਰੰਤ ਪਿੰਡ ਰੁਸਤਮਗੜ੍ਹ, ਕਿਸ਼ਨਗੜ੍ਹ, ਭੈਣੀ ਕਲਾਂ ਅਤੇ ਮੁਹੰਮਦਨਗਰ ਵਿਖੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਾਰਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਆਪ ਮੁਹਾਰੇ ਅੱਗੇ ਆ ਕੇ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ ਅਤੇ ਪੰਜਾਬ ਵਿੱਚੋਂ ਨਸ਼ੇ ਦੀਆਂ ਜੜ੍ਹਾਂ ਪੁੱਟਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਵੀ ਕਰਨ ਲੱਗ ਪਏ ਹਨ, ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਮੁਕੰਮਲ ਤੌਰ ਉੱਤੇ ਹੋ ਜਾਵੇਗਾ।
ਉਨ੍ਹਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਹੁਣ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨਸ਼ਿਆਂ ਖ਼ਿਲਾਫ਼ ਇਹ ਫ਼ੈਸਲਾਕੁਨ ਯੁੱਧ ਅਵਾਮ ਦੇ ਸਹਿਯੋਗ ਨਾਲ ਜ਼ਰੂਰ ਜਿੱਤੇਗੀ।
ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਬੀ.ਡੀ.ਪੀ.ਓ ਬਬਲਜੀਤ ਕੌਰ, ਵਿਧਾਇਕ ਪੀ.ਏ ਅਭੀਜੋਤ ਸਿੰਘ, ਪੀ.ਏ ਰਾਜੀਵ ਕੁਮਾਰ, ਪੰਚਾਇਤ ਸਕੱਤਰ ਸਾਧੂ ਰਾਮ ਤੋਂ ਇਲਾਵਾ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।