ਕੇਂਦਰੀ ਖੇਤੀਬਾੜੀ ਮੰਤਰੀ ਪੰਜਾਬ ਦੌਰੇ 'ਤੇ ..
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਅੱਜ ਪਟਿਆਲਾ ਦੌਰੇ ’ਤੇ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 5 ਜੂਨ, 2025: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਅੱਜ ਪਟਿਆਲਾ ਦੌਰੇ ’ਤੇ ਹਨ। ਉਹ ਖੇੜੀ ਗੰਢਿਆਂ ਵਿਖੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਇਸ ਉਪਰੰਤ ਖੇਤੀਬਾੜੀ ਕੇਂਦਰ ਪਿੰਡ ਰੌਣੀ ਵਿਖੇ ਸਮਾਗਮ ਵਿਚ ਸ਼ਮੂਲੀਅਤ ਕਰਨਗੇ। ਉਹਨਾਂ ਦੇ ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹਿਣਗੇ।