ਬੀਸੀਐੱਲ ਇੰਡਸਟਰੀ ਲਿਮਟਿਡ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਅਸ਼ੋਕ ਵਰਮਾ
ਬਠਿੰਡਾ, 6 ਜੂਨ 2025:ਬੀਸੀਐੱਲ ਇੰਡਸਟਰੀ ਲਿਮਟਿਡ ਦੇ ਪਿੰਡ ਮਛਾਣਾ, ਸੰਗਤ ਵਿਖੇ ਸਥਿਤ ਡਿਸਟਿਲਰੀ ਯੂਨਿਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ’ਚ ਫੈਕਟਰੀ ਦੇ ਵੱਖ ਵੱਖ ਥਾਵਾਂ ’ਤੇ ਛਾਂਅ ਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਉਥੇ ਹੀ ਅਧਿਕਾਰੀਆਂ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾਂ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 5 ਜੂਨ ਦੇ ਦਿਨ ਫੈਕਟਰੀ ਵਿਖੇ ਕੰਪਨੀ ਦੇ ਸੀਈਓ ਕਮਲੇਸ਼ਵਰ ਭੱਟ ਦੀ ਅਗਵਾਈ ਹੇਠ ਬੂਟੇ ਲਗਾਏ ਗਏ। ਇਸ ਮੌਕੇ ਜੀਐੱਮ ਐਚਕੇ ਵਰਮਾ, ਜੀਐੱਮ ਲਖਵਿੰਦਰ ਸਿੰਘ ਅਤੇ ਦਵਿੰਦਰਾ ਸਿੰਘ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਬੋਲਦਿਆ ਸੀਈਓ ਕਮਲੇਸ਼ਵਰ ਭੱਟ ਨੇ ਦੱਸਿਆ ਕਿ ਬੀਸੀਐੱਲ ਵੱਲੋਂ ਆਪਣੇ ਆਲੇ ਦੁਆਲੇ ਨੂੰ ਹਰ ਭਰਾ ਰੱਖਣ ਲਈ ਲਗਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਇਸ ਮੌਕੇ ਇਕੱਤਰ ਵਰਕਰਾਂ ਅਤੇ ਅਧਿਕਾਰੀਆਂ ਨੂੰ ਜਿੱਥੇ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾਂ ਸਬੰਧੀ ਜਾਣੂੰ ਕਰਵਾਇਆ ਉੱਥੇ ਹੀ ਸਾਡੇ ਜੀਵਨ ’ਚ ਰੁੱਖਾਂ ਦੀ ਕੀ ਮਹੱਤਤਾ ਹੈ ਉਸ ਸਬੰਧੀ ਵੀ ਜਾਣਕਾਰੀ ਦਿੱਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਸੀਐੱਲ ਵੱਲੋਂ ਪਿੰਡ ਮਛਾਣਾ ਸਥਿਤ ਯੂਨਿਟ ਵਿਖੇ ਪਹਿਲਾਂ ਹੀ ਤਿੰਨ ਏਕੜ ਦੇ ਲਗਭਗ ਜਗ੍ਹਾ ਵਿਖੇ ਸ਼੍ਰੀ ਗੁਰੂ ਨਾਨਕ ਪਵਿੱਤਰ ਜੰਗਲ ਲਗਾਇਆ ਗਿਆ ਹੈ ਅਤੇ ਇਸ ਜੰਗਲ ’ਚ ਦਰਜ਼ਨਾਂ ਵੱਖ ਵੱਖ ਕਿਸਮਾਂ ਦੇ 27 ਹਜ਼ਾਰ ਦੇ ਕਰੀਬ ਬੂਟੇ ਲਗਾਏ ਗਏ ਹਨ ਜੋ ਕਿ ਹੁਣ ਲਗਾਤਾਰ ਵਿਕਸਿਤ ਹੋ ਰਹੇ ਹਨ।