ਜਥੇਦਾਰ ਦੀ ਥਾਂ ਧਾਮੀ ਨੇ ਕੀਤਾ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਸੁੱਖੀ ਸਾਂਦੀ ਨਿਬੜਿਆ ਘੱਲੂਘਾਰਾ ਦਿਵਸ ਸਮਾਗਮ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 6 ਜੂਨ, 2025: ਅਪਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਥਾਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ।
ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗਡਗੱਜ ਨੇ ਕੌਮ ਦੇ ਨਾਂ ਸੰਦੇਸ਼ ਵੀ ਨਹੀਂ ਦਿੱਤਾ ਤੇ ਅਰਦਾਸ ਆਪ ਕੀਤੀ।
ਇਸ ਮੌਕੇ ਹਰਨਾਮ ਸਿੰਘ ਧੁੰਮਾਂ ਨੇ ਕਿਹਾ ਕਿ ਸਾਰਾ ਪ੍ਰੋਗਰਾਮ ਅਮਨ ਸ਼ਾਂਤੀ ਲਈ ਨੇਪਰੇ ਚੜ੍ਹ ਗਿਆ ਹੈ ਜਿਸ ਵਾਸਤੇ ਉਹ ਵਿਸ਼ੇਸ਼ ਤੌਰ ’ਤੇ ਜਥੇਦਾਰ ਧਾਮੀ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਬਹੁਤ ਸੂਝ ਬੂਝ ਨਾਲ ਟਕਰਾਅ ਟਾਲਿਆ ਹੈ।