ਸੀ.ਐਮ. ਦੀ ਯੋਗਸ਼ਾਲਾ ਸਿਹਤਮੰਦ ਪੰਜਾਬ ਬਣਾਉਣ ਲਈ ਪਾ ਰਹੀ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 6 ਜੂਨ 2025: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਸਿਹਤਮੰਦ ਪੰਜਾਬ ਬਣਾਉਣ ਦੀ ਲਹਿਰ ਦੇ ‘ਚ ਅਹਿਮ ਯੋਗਦਾਨ ਨਿਭਾਅ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਯੋਗ ਨਾਲ ਜੋੜ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਮਾਡਲ ਟਾਊਨ ਫੇਜ਼-1 ਦੇ ਨਿਵਾਸੀ ਯੋਗ ਕਰਕੇ ਨਿਰੋਗ ਰਹਿਣ ਦੇ ਰਾਹ ਦੇ ਚੱਲ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 128 ਕਲਾਸਾਂ ਚੱਲ ਰਹੀਆ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਯੋਗ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਯੋਗਾ ਟਰੇਨਰ ਹਰਸ਼ ਸ਼ਰਮਾ ਦੁਆਰਾ ਮਾਡਲ ਟਾਊਨ ਫੇਸ ਵਨ ਨਾਈਟ ਐਂਗਲ ਯੋਗਾ ਪਾਰਕ ਵਿੱਚ ਸਵੇਰੇ 6.20 ਤੋਂ ਲੈ ਕੇ ਸਵੇਰੇ 7.20 ਤੱਕ ਯੋਗਾ ਕਲਾਸ ਚੱਲ ਰਹੀ ਹੈ।
ਇਸ ਦੌਰਾਨ ਯੋਗਾ ਕਲਾਸ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਲਗਾਤਾਰ ਯੋਗ ਕਰ ਰਹੇ ਹਨ ਜਿਸ ਦੇ ਨਾਲ ਉਨ੍ਹਾਂ ਦੀਆਂ ਕਈ ਸਰੀਰਕ ਤੇ ਮਾਨਸਿਕ ਬਿਮਾਰੀਆਂ ਠੀਕ ਹੋ ਰਹੀਆਂ ਹਨ। ਯੋਗਾ ਮੈਂਬਰ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਡੇ ਅਤੇ ਕਮਰ ‘ਚ ਦਰਦ ਦੀ ਸਮੱਸਿਆ ਰਹਿੰਦੀ ਸੀ, ਜੋ ਕਿ ਲਗਾਤਾਰ ਯੋਗ ਕਰਨ ਦੇ ਨਾਲ ਉਨ੍ਹਾਂ ਦੀ ਇਹ ਸਮੱਸਿਆ ਠੀਕ ਹੋ ਗਈ ਹੈ। ਇਸੇ ਤਰ੍ਹਾਂ ਵਿਨੋਦ ਕਾਲੜਾ ਨੇ ਦੱਸਿਆ ਕਿ ਯੋਗ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਵੀ ਪਹਿਲਾ ਕਮਰ ‘ਚ ਦਰਦ ਰਹਿੰਦਾ ਸੀ, ਯੋਗਾ ਕਰਨ ਤੋਂ ਬਾਅਦ ਕਮਰ ਦੇ ਦਰਦ ਵਿੱਚ ਬਹੁਤ ਆਰਾਮ ਹੈ।
ਇਸ ਮੌਕੇ ਯੋਗਾ ਮੈਂਬਰ ਪੰਕਜ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਯੋਗ ਕਰ ਰਹੇ ਹਨ, ਯੋਗ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਐਨਜਾਇਟੀ, ਸਰਵਾਈਕਲ ਅਤੇ ਕਮਰ ਦੇ ਵਿੱਚ ਦਰਦ ਰਹਿੰਦਾ ਸੀ ਪਰ ਹੁਣ ਯੋਗਾ ਕਰਨ ਦੇ ਨਾਲ ਉਨ੍ਹਾਂ ਦੀਆਂ ਇਹ ਸਾਰੀਆਂ ਸਮੱਸਿਆਵਾਂ ਠੀਕ ਹੋ ਰਹੀਆਂ ਹਨ।
ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਯੋਗਾ ਕਲਾਸਾਂ ਨਾਲ ਜੁੜਨ ਲਈ ਟੋਲ ਫਰੀ ਨੰਬਰ 76694-00500 ਜਾਂ ਵੈਬ ਸਾਈਟ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।