ਬਠਿੰਡਾ ਦਾ DSP ਮੁਅੱਤਲ
ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼
ਬਠਿੰਡਾ : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਖ਼ਬਰ ਅਨੁਸਾਰ, ਇਸ ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਹਨ। ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਐਸਪੀ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ।
ਇਸ ਕਾਰਵਾਈ ਨਾਲ ਸੂਬੇ ਵਿੱਚ ਨਸ਼ਿਆਂ ਦੇ ਖਿਲਾਫ਼ ਸਰਕਾਰੀ ਮੁਹਿੰਮ ਦੀ ਰਫ਼ਤਾਰ ਨੂੰ ਇੱਕ ਵਾਰ ਫਿਰ ਮਜ਼ਬੂਤੀ ਮਿਲੀ ਹੈ। ਸੂਤਰਾਂ ਅਨੁਸਾਰ, ਮੁਅੱਤਲੀ ਤੋਂ ਬਾਅਦ ਹੁਣ ਡੀਐਸਪੀ ਦੇ ਵਿਰੁੱਧ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ।
Click to Follow Babushahi Facebook page →