ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਭੀਮਇੰਦਰ ਸਿੰਘ ਨੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 1 ਜੁਲਾਈ 2025 - ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਭੀਮਇੰਦਰ ਸਿੰਘ ਨੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਡਾ. ਭੀਮਇੰਦਰ ਸਿੰਘ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵਿਖੇ ਪ੍ਰੋਫ਼ੈਸਰ ਹਨ ਅਤੇ ਮੌਜੂਦਾ ਸਮੇਂ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਵਜੋਂ ਵੀ ਕਾਰਜਸ਼ੀਲ ਹਨ।
ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਦੀ ਰਸਮ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਅਧਿਕਾਰੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਇਸ ਅਹੁਦੇ ਉੱਤੇ ਸ਼ਾਨਦਾਰ ਢੰਗ ਨਾਲ਼ ਸੇਵਾਵਾਂ ਨਿਭਾਉਣ ਹਿਤ ਸ਼ੁਭਕਾਮਨਾਵਾਂ ਦਿੱਤੀਆਂ।
ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ, ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਵੀ ਇਸ ਮੌਕੇ ਹਾਜ਼ਰ ਰਹੇ।