← ਪਿਛੇ ਪਰਤੋ
ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹੁਣ ਮਾਣਹਾਨੀ ਕੇਸ 'ਚ ਨੋਟਿਸ ਜਾਰੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 4 ਜੁਲਾਈ 2025- ਅਕਾਲੀ ਲੀਡਰ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਮਜੀਠੀਆ ਨੂੰ ਹੁਣ ਚੰਡੀਗੜ੍ਹ ਅਦਾਲਤ ਤੋਂ ਨੋਟਿਸ ਜਾਰੀ ਹੋਇਆ ਹੈ। ਆਪ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਮਾਣਹਾਨੀ ਮਾਮਲੇ ਵਿੱਚ ਮਜੀਠੀਆ ਨੂੰ ਇਹ ਨੋਟਿਸ ਭੇਜਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਸੀਐੱਮ ਦੇ ਪੀਐੱਸ ਉੱਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਾਉਣ ਤੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਿਆ ਇਹ ਜਾ ਰਿਹਾ ਹੈ ਕਿ ਸੀਐੱਮ ਦੇ ਪੀਐੱਸ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।
Total Responses : 606