Flood risk: ਪੰਜਾਬ 'ਚ ਭਾਰੀ ਬਾਰਿਸ਼ ਦਾ ਅਲਰਟ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 4 ਜੁਲਾਈ 2025- ਪਹਾੜੀ ਰਾਜਾਂ ਦੇ ਵਿੱਚ ਹੋ ਰਹੀ ਭਾਰੀ ਬਰਸਾਤ ਦੇ ਕਾਰਨ ਜਿੱਥੇ ਮੈਦਾਨੀ ਰਾਜਾਂ ਵਿੱਚ ਹੜ੍ਹ ਆ ਰਹੇ ਹਨ, ਉੱਥੇ ਹੀ ਪੰਜਾਬ ਸੂਬੇ ਦੇ ਅੰਦਰ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਜਾਣਕਾਰੀ ਇਹ ਹੈ ਕਿ ਅਗਲੇ 6-7 ਦਿਨਾਂ ਦੇ ਲਈ ਪੰਜਾਬ ਦੇ ਅੰਦਰ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ, ਸੂਬੇ ਅੰਦਰ 8 ਜੁਲਾਈ ਤੱਕ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਕਈ ਥਾਵਾਂ ਤੇ ਬਰਸਾਤ ਹੋਣ ਦੀਆਂ ਖ਼ਬਰਾਂ ਹਨ।

ਦੱਸਣਾ ਬਣਦਾ ਹੈ ਕਿ ਦੇਸ਼ ਭਰ ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ। ਬੀਤੀ ਰਾਤ ਦਿੱਲੀ ਵਿੱਚ ਕਈ ਥਾਵਾਂ 'ਤੇ ਮੀਂਹ ਪਿਆ। ਇਸ ਦੇ ਨਾਲ ਹੀ ਹੁਣ ਮੌਸਮ ਵਿਭਾਗ ਨੇ ਦਿੱਲੀ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।