Big Breaking: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦੇ ਜਾਣ ਦੀ ਤਜਵੀਜ਼
ਪੰਜਾਬ ਕੈਬਨਿਟ ਮੀਟਿੰਗ 7 ਜੁਲਾਈ ਨੂੰ
ਚੰਡੀਗੜ੍ਹ, 4 ਜੁਲਾਈ 2025 - ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਮਾਨ ਸਰਕਾਰ ਦੇ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਏ ਜਾਣ ਦੀ ਤਜਵੀਜ਼ ਹੈ। ਇਹ ਸੈਸ਼ਨ 10-11 ਜੁਲਾਈ ਨੂੰ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਸੈਸ਼ਨ ਵਿੱਚ ਅਹਿਮ ਬਿੱਲਾਂ ਪਾਸ ਕੀਤੇ ਜਾ ਸਕਦੇ ਹਨ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 7 ਜੁਲਾਈ ਨੂੰ ਕੈਬਨਿਟ ਮੀਟਿੰਗ ਦੀ ਮੀਟਿੰਗ ਸੱਦ ਲਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 10:30 ਵਜੇ ਸੀਐੱਮ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।