ਪੰਜਾਬ ਰੋਡਵੇਜ਼/ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਤਹਿ ਸੰਘਰਸ਼ ਪ੍ਰੋਗਰਾਮ ਦੇ ਸਮੱਰਥਨ ਦਾ ਐਲਾਨ
- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ
ਚੰਡੀਗੜ੍ਹ, 5 ਜੁਲਾਈ 2025 - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਲੀਡਰਸ਼ਿਪ ਵਲੋਂ, ਪੰਜਾਬ ਰੋਡਵੇਜ਼,ਪੱਨਬੱਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਵਲੋਂ ਜ਼ੋ ਆਪਣੇ ਸਰਕਾਰ ਵਿਰੁੱਧ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਾਰੀ ਘੋਲ ਦੀ ਹਿਮਾਇਤ ਲਈ ਹੋਰ ਜਥੇਬੰਦੀਆਂ ਦੇ ਨਾਲ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ ਅਪੀਲ ਕੀਤੀ ਗਈ ਹੈ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਇਨ੍ਹਾਂ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਿਮਾਇਤ ਦਾ ਐਲਾਨ ਕਰਦਾ ਸਰਕਾਰ ਨੂੰ ਰੋਡਵੇਜ਼ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਿਨਾਂ ਦੇਰੀ ਪ੍ਰਵਾਨ ਕਰਨ ਦੀ ਸੁਣਵਾਈ ਕਰਦਾ ਹੈ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਸ਼ਿਰੀ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੱਨੂੰ, ਸ਼ੇਰ ਸਿੰਘ ਖੰਨਾ, ਬਲਵਿੰਦਰ ਸਿੰਘ ਸੈਣੀ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਵਲੋਂ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੇ ਆਊਟਸੋਰਸਡ ਮੁਲਾਜ਼ਮ ਵੀ ਹੋਰ ਵਿਭਾਗੀ ਮੁਲਾਜ਼ਮ ਦੀ ਤਰ੍ਹਾਂ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਲਿਆਂਦੀਆਂ ਨੀਤੀਆਂ ਤੋਂ ਪੀੜਤ ਹਨ ਤੇ ਉਹ ਇਨ੍ਹਾਂ ਤਬਾਹਕੁੰਨ ਨੀਤੀਆਂ ਵਿਰੁੱਧ ਸੰਘਰਸ਼ ਦੇ ਰਾਹ ਤੇ ਹਨ।
ਇਸ ਤਰ੍ਹਾਂ ਇਨ੍ਹਾਂ ਮੁਲਾਜ਼ਮ ਸਾਥੀਆਂ ਦਾ ਸੰਘਰਸ਼ ਸਭਦੇ ਸਾਂਝੇ ਦੁਸ਼ਮਣ ਵਿਰੁੱਧ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਹੈ। ਇਸ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਨ ਦਾ ਐਲਾਨ ਕਰਦਾ ਹੋਇਆ ਲੋਕ ਦੁਸ਼ਮਣ ਪੰਜਾਬ ਸਰਕਾਰ ਨੂੰ ਚਿਤਾਵਨੀ ਜਾਰੀ ਕਰਦਾ ਹੈ ਕਿ ਸੰਘਰਸ਼ ਸ਼ੀਲ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀਆਂ ਤੁਰੰਤ ਗਲਬਾਤ ਕਰਕੇ ਮੰਗਾਂ ਪ੍ਰਵਾਨ ਕਰੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮੋਰਚਾ ਇਸ ਹਿਮਾਇਤ ਵਿੱਚ ਵਾਧੇ ਲਈ ਮਜਬੂਰ ਹੋਵੇਗਾ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।