ਮੀਟਿੰਗ ਦੇ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 7 ਜੁਲਾਈ 2025 : ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਇਜ਼ਾ ਲਿਆ , ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇੇਣੀਆਂ ਨਾਲ ਸਬੰਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁ ਗਿਣਤੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ 'ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ।ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਦੇਣ ਵਿੱਚ ਢਿੱਲਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿੱਚ ਪੇਂਡੂ ਵਿਕਾਸ ਵਿਭਾਗ, ਪੁਲਿਸ, ਸਹਿਕਾਰਤਾ, ਸਮਾਜਿਕ ਨਿਆਂ ਤੇ ਅਧਿਕਾਰਤਾ, ਸਿੱਖਿਆ, ਸਮਾਜਿਕ ਸੁਰੱਖਿਆ, ਪਾਵਰਕੌਮ, ਬੀ.ਸੀ ਕਾਰਪੋਰੇਸ਼ਨ, ਲੇਬਰ, ਖੇਤੀਬਾੜੀ ਆਦਿ ਵਿਭਾਗਾਂ ਵੱਲੋਂ ਪੱਛੜੀਆਂ ਸ਼੍ਰੇਣੀਆਂ ਵਰਗਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਬੀਤੇ ਇੱਕ ਵਰ੍ਹੇ ਅੰਦਰ ਦਿੱਤੀਆਂ ਸਹੂਲਤਾਂ ਦੀ ਸਮੀਖਿਆ ਕੀਤੀ।ਉਨ੍ਹਾਂ ਨੇ ਬੱਚਿਆਂ, ਮਹਿਲਾਵਾਂ, ਬਜੁ਼ਰਗਾਂ ਸਮੇਤ ਵੱਖ ਵੱਖ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੇਂਦਰ ਤੇ ਰਾਜ ਸਰਕਾਰ ਦੀਆਂ ਸਕੀਮਾਂ ਦੇ ਵਿਭਾਗੀ ਪੱਧਰ ਉਤੇ ਦਿੱਤੇ ਜਾ ਰਹੇ ਲਾਭਾਂ ਬਾਰੇ ਵੀ ਵਿਸਤ੍ਰਿਤ ਸਮੀਖਿਆ ਕੀਤੀ ਅਤੇ ਸਪੱਸ਼ਟ ਹਦਾਇਤ ਕੀਤੀ ਕਿ ਪੱਛੜੀਆਂ ਸ੍ਰੇਣੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਲਈ ਇਕਜੁਟ ਹੋ ਕੇ ਯਤਨ ਕੀਤੇ ਜਾਣ
ਮੀਟਿੰਗ ਦੌਰਾਨ ਏ ਡੀ ਸੀ ਸੁਰਿੰਦਰ ਧਾਲੀਵਾਲ , ਐਸ.ਡੀ.ਐਮ ਅਰਵਿੰਦ ਗੁਪਤਾ, ਡੀ.ਐਸ.ਪੀ ਹਰਤੇਸ਼ ਕੌਸਿ਼ਕ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ, ਸਹਾਇਕ ਲੇਬਰ ਚੰਚਲਦੀਪ ਸਿੰਘ ਕੰਬੋਜ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਅਮਰਿੰਦਰ ਸਿੰਘ ਚਾਹਲ, ਅਵਤਾਰ ਸਿੰਘ ਮਾਨ, ਹਵਾ ਸਿੰਘ, ਦਿਲਪ੍ਰੀਤ ਸਿੰਘ ਭੱਟੀ, ਮਨਪ੍ਰੀਤ ਸਿੰਘ ਸਹੋਤਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ