ਪੰਜਾਬ ਕੈਬਨਿਟ ਦਾ ਅਧਿਆਪਕਾਂ ਦੀਆਂ ਨਵੀਆਂ ਭਰਤੀਆਂ ਬਾਰੇ ਵੱਡਾ ਫ਼ੈਸਲਾ, ਪੜ੍ਹੋ ਪੂਰਾ ਵੇਰਵਾ
ਕੱਚੇ ਅਧਿਆਪਕਾਂ ਨੂੰ ਵੀ ਵਿਚਾਰਿਆ ਜਾਵੇਗਾ- ਚੀਮਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜੁਲਾਈ 2025- ਪੰਜਾਬ ਕੈਬਨਿਟ ਨੇ ਅੱਜ 3600 ਨਵੀਆਂ ਅਧਿਆਪਕ ਪੋਸਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਭਰਤੀਆਂ ਮੁੱਖ ਤੌਰ 'ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (Special Needs Children) ਲਈ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ, ਕੱਚੇ ਅਧਿਆਪਕਾਂ (Contractual Teachers) ਨੂੰ ਵੀ ਨਿਯਮਿਤ ਕਰਨ ਦੀ ਪ੍ਰਕਿਰਿਆ 'ਤੇ ਵਿਚਾਰ ਕੀਤਾ ਜਾਵੇਗਾ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ, ਵਿਸ਼ੇਸ਼ ਸਿੱਖਿਆ ਖੇਤਰ ਵਿੱਚ 3600 ਨਵੀਆਂ ਅਧਿਆਪਕ ਭਰਤੀਆਂ ਕੀਤੀਆਂ ਜਾਣਗੀਆਂ। ਸਰਕਾਰੀ ਸਕੂਲਾਂ ਵਿੱਚ ਗੁਣਵੱਤਾਪੂਰਨ ਸਿੱਖਿਆ ਨੂੰ ਬਣਾਏ ਰੱਖਣ ਲਈ 3600 ਅਧਿਆਪਕਾਂ ਦੀਆਂ ਨਵੀਆਂ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਲਦੀ ਹੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਹੋਵੇਗਾ। ਚੀਮਾ ਨੇ ਕਿਹਾ ਕਿ ਕੱਚੇ ਅਧਿਆਰਥੀਆਂ ਨੂੰ ਨਿਯਮਿਤ (Permanent) ਕਰਨ ਦੀ ਪ੍ਰਕਿਰਿਆ 'ਤੇ ਵੀ ਵਿਚਾਰ ਕੀਤਾ ਹੈ। ਇਸ ਨਾਲ ਹਜ਼ਾਰਾਂ ਅਧਿਆਪਕਾਂ ਨੂੰ ਸਥਿਰਤਾ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸਿੱਖਿਆ ਵਿਭਾਗ ਨੂੰ ਹੋਰ ਮਜ਼ਬੂਤ ਬਣਾਉਣਾ ਹੈ। CM ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਅਤੇ ਯੋਗ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਲਿਆ ਗਿਆ ਹੈ।