Punjab Breaking: ਕਾਨੂੰਨ ਹੱਥ 'ਚ ਲੈਣ ਵਾਲਿਆਂ ਨੂੰ ਪੁਲਿਸ ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਵੇਗਾ- ਹਰਪਾਲ ਚੀਮਾ ਦਾ ਵੱਡਾ ਬਿਆਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜੁਲਾਈ 2025- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਵਿੱਚ ਕਾਨੂੰਨ-ਵਿਵਸਥਾ ਬਾਰੇ ਸਖ਼ਤ ਬਿਆਨ ਦਿੰਦੇ ਹੋਏ ਕਿਹਾ ਕਿ "ਜਿਹੜਾ ਵੀ ਵਿਅਕਤੀ ਕਾਨੂੰਨ ਆਪਣੇ ਹੱਥ ਵਿੱਚ ਲਵੇਗਾ, ਉਸਨੂੰ ਪੁਲਿਸ ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਵੇਗਾ।"
ਦਰਅਸਲ, ਅੱਜ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਚ ਜਿਹੜਾ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਵੇਗਾ... ਉਹਨੂੰ ਪੁਲਿਸ ਦੀ ਗੋਲੀ ਦਾ ਕਰਨਾ ਸਾਹਮਣਾ ਪਵੇਗਾ।
ਚੀਮਾ ਨੇ ਕਿਹਾ ਕਿ ਸਰਕਾਰ ਦਾ ਇਰਾਦਾ ਸਾਫ਼ ਹੈ ਕਿ ਕਿਸੇ ਵੀ ਹਾਲਤ ਵਿੱਚ ਅਪਰਾਧੀਆਂ ਨੂੰ ਛੂਟ ਨਹੀਂ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਸਰਕਾਰ ਨੇ ਪਹਿਲਾਂ ਹੀ ਪੁਲਿਸ ਨੂੰ "ਜ਼ੀਰੋ ਟਾਲਰੈਂਸ" ਨੀਤੀ ਅਪਣਾਉਣ ਦੇ ਨਿਰਦੇਸ਼ ਦਿੱਤੇ ਹਨ। ਹਰਪਾਲ ਚੀਮਾ ਦਾ ਇਹ ਬਿਆਨ ਅਪਰਾਧਿਕ ਤੱਤਾਂ ਨੂੰ ਸਪੱਸ਼ਟ ਚੇਤਾਵਨੀ ਦੇਣ ਲਈ ਹੈ।