ਸੁਖਦੇਵ ਢੀਂਡਸਾ ਅਤੇ ਸੰਜੇ ਵਰਮਾ ਸਮੇਤ ਕਈ ਉੱਘੀਆਂ ਸਖ਼ਸ਼ੀਅਤਾਂ ਨੂੰ ਵਿਧਾਨ ਸਭਾ ਚ ਸ਼ਰਧਾਂਜਲੀ
ਚੰਡੀਗੜ੍ਹ, 10 ਜੁਲਾਈ 2025- ਪੰਜਾਬ ਵਿਧਾਨ ਸਭਾ ਵਿੱਚ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਅਤੇ ਕੱਪੜਾ ਵਪਾਰੀ ਸੰਜੇ ਵਰਮਾ ਸਮੇਤ ਕਈ ਉੱਘੀਆਂ ਸਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸੁਖਦੇਵ ਸਿੰਘ ਢੀਂਡਸਾ, ਇੱਕ ਪ੍ਰਮੁੱਖ ਅਕਾਲੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ, ਦਾ ਦਿਹਾਂਤ 28 ਮਈ 2025 ਨੂੰ ਹੋਇਆ ਸੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਰਾਜ ਸਭਾ ਮੈਂਬਰ ਰਹੇ, ਜਿਨ੍ਹਾਂ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਅਤੇ ਵਾਜਪਾਈ ਸਰਕਾਰ ਵਿੱਚ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦਾ ਅੰਤਿਮ ਸੰਸਕਾਰ 30 ਮਈ 2025 ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ, ਸੰਗਰੂਰ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਜਿਸ ਵਿੱਚ ਕਈ ਸਿਆਸੀ ਨੇਤਾ ਅਤੇ ਸ਼ਖਸੀਅਤਾਂ ਸ਼ਾਮਲ ਹੋਈਆਂ।
ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ, ਜਿਨ੍ਹਾਂ ਦਾ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਵੀ ਵਿਧਾਨ ਸਭਾ ਵਿੱਚ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਵਿਧਾਨ ਸਭਾ ਵਿੱਚ ਸ਼ਰਧਾਂਜਲੀ ਸਮਾਰੋਹ ਦੌਰਾਨ ਇਨ੍ਹਾਂ ਸਖ਼ਸੀਅਤਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।