ਕਾਂਗਰਸੀ ਆਗੂ ਟਹਿਲ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਅਤੇ ਬੁਢਲਾਡਾ ਦਾ ਅਬਜ਼ਰਵਰ ਲਾਇਆ
ਅਸ਼ੋਕ ਵਰਮਾ
ਬਠਿੰਡਾ , 10 ਜੁਲਾਈ 2025 :ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਿਲ੍ਹਾ ਮਾਨਸਾ ਅਧੀਨ ਪੈਂਦੇਵਿਧਾਨ ਸਭਾ ਹਲਕਾ ਸਰਦੂਲਗੜ੍ਹ ਅਤੇ ਬੁਢਲਾਡਾ ਦਾ ਅਬਜ਼ਰਵਰ ਲਾਇਆ ਗਿਆ ਹੈ । ਉਨ੍ਹਾਂ ਦੀ ਨਿਯੁਕਤੀ ਨਾਲ ਕਾਂਗਰਸੀ ਖੇਮਿਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਆਪਣੀ ਨਿਯੁਕਤੀ ਲਈ ਟਹਿਲ ਸਿੰਘ ਸੰਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਮੋਢਿਆਂ 'ਤੇ ਪਾਈ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਹਲਕਾ ਸਰਦੂਲਗੜ੍ਹ ਅਤੇ ਬੁਢਲਾਡਾ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਵਜੋਂ ਜਾਣੇ ਟਹਿਲ ਸਿੰਘ ਸੰਧੂ ਜਿੱਥੇ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਅ ਚੁੱਕੇ ਹਨ ਉੱਥੇ ਪੰਜਾਬ ਤੋਂ ਇਲਾਵਾ ਬਾਹਰੀ ਸੂਬਿਆਂ ਜੰਮੂ ਤੇ ਕਸ਼ਮੀਰ, ਹਰਿਆਣਾ ਅਤੇ ਰਾਜਸਥਾਨ ਸੂਬੇ ਦੇ ਅਬਜ਼ਰਵਰ ਵੀ ਰਹੇ ਹਨ। ਜਦਕਿ ਮੌਜੂਦਾ ਸਮੇਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਅਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਵਜੋਂ ਕਾਰਜਸ਼ੀਲ ਹਨ। ਸੰਧੂ ਕਾਂਗਰਸ ਪਾਰਟੀ ਦੇ ਅਜਿਹੇ ਆਗੂ ਹਨ, ਜਿੰਨ੍ਹਾਂ ਨੇ ਆਪਣੀ ਸਖਤ ਮਿਹਨਤ ਸਦਕਾ ਕਾਂਗਰਸ ਪਾਰਟੀ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਈ ਹੈ ਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਸਮਰਪਿਤ ਭਾਵਨਾ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਹਮੇਸ਼ਾ ਬਣਦਾ ਮਾਣ-ਸਨਮਾਨ ਦਿੱਤਾ।