ਮਾਡਲ ਟਾਊਨ ਫੇਜ਼-3 ਦਾ ਸੇਵਾ ਕੇਂਦਰ 14 ਜੁਲਾਈ ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਰਹੇਗਾ ਖੁੱਲ੍ਹਾ : ਡੀਸੀ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 11 ਜੁਲਾਈ 2025 : ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸਥਾਨਕ ਕਮਿਊਨਿਟੀ ਸੈਂਟਰ ਮਾਡਲ ਟਾਊਨ ਫੇਜ਼ 3 ਦਾ ਸੇਵਾ ਕੇਂਦਰ 14 ਜੁਲਾਈ 2025 ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹੇ ਰਹੇਗਾ। ਇਹ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ ਸ਼ਾਮ 4 ਤੋਂ ਸ਼ਾਮ 8 ਵਜੇ ਤੱਕ ਦੋ ਕਰਮਚਾਰੀ ਵੀ ਤਾਇਨਾਤ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣਾ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ ਕੰਮ ਕਰਵਾ ਸਕਣਗੇ, ਜਿਨ੍ਹਾਂ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦੀ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ 'ਤੇ ਸਿੱਧਾ ਸੰਪਰਕ ਕਰ ਸਕਦੇ ਹਨ।
ਇਸ ਦੌਰਾਨ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ 400 ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।