ਮਨੀਸ਼ ਤਿਵਾੜੀ ਦਾ ਪਬਲਿਕ ਮੀਟਿੰਗ ਨੂੰ ਸੰਬੋਧਨ; ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ
- ਮਨੀਸ਼ ਤਿਵਾੜੀ ਨੇ ਸੈਕਟਰ 38 ਸੀ ਵਿਖੇ ਕੀਤਾ ਪਬਲਿਕ ਮੀਟਿੰਗ ਨੂੰ ਸੰਬੋਧਨ; ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ
ਪ੍ਰਮੋਦ ਭਾਰਤੀ
ਚੰਡੀਗੜ੍ਹ, 12 ਜੁਲਾਈ,2025 - ਚੰਡੀਗੜ੍ਹ ਦਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਵਾਰਡ ਨੰਬਰ 25, ਸੈਕਟਰ 38 ਸੀ ਵਿਖੇ ਇੱਕ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮੀਟਿੰਗ ਦਾ ਆਯੋਜਨ ਚੰਡੀਗੜ੍ਹ ਕਾਂਗਰਸ ਦੇ ਜੁਆਇੰਟ ਸਕੱਤਰ ਮਨੀਸ਼ ਲਾਂਬਾ ਵੱਲੋਂ ਕੀਤਾ ਗਿਆ ਸੀ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ ਐਸ ਲੱਕੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਸੰਬੋਧਨ ਕਰਦਿਆਂ, ਮਨੀਸ਼ ਤਿਵਾੜੀ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਹੈ, ਜਿਹੜੀ ਦੇਸ਼ ਨੂੰ ਜੋੜਨ ਅਤੇ ਆਪਸੀ ਭਾਈਚਾਰੇ ਵਾਸਤੇ ਕੰਮ ਕਰਦੀ ਹੈ। ਜਿਸ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਮੇਂ-ਸਮੇਂ ਤੇ ਕਈ ਕੁਰਬਾਨੀਆਂ ਵੀ ਦਿੱਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਦੇਸ਼ ਵਿਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ।
ਉਹਨਾਂ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨਾਲ ਜੁੜੇ ਜਿੰਨੇ ਵੀ ਮਸਲੇ ਹਨ, ਉਹਨਾਂ ਨੂੰ ਸਮੇਂ-ਸਮੇਂ ਸਿਰ ਸਬੰਧਤ ਵਿਭਾਗਾਂ ਦੇ ਅਫਸਰਾਂ ਨਾਲ ਮੀਟਿੰਗਾਂ ਕਰਕੇ ਸੁਲਝਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਉਹ ਬਤੌਰ ਮੈਂਬਰ ਪਾਰਲੀਮੈਂਟ ਆਪਣੇ ਅਖਤਿਆਰੀ ਕੋਟੇ ਤੋਂ ਵੀ ਸ਼ਹਿਰ ਦੇ ਲੋਕਾਂ ਨੂੰ ਮੁਢਲੀਆਂ ਸੁਵਿਧਾਵਾਂ ਪ੍ਰਦਾਨ ਕਰਨ ਹਿੱਤ ਗਰਾਂਟਾਂ ਜਾਰੀ ਕਰ ਰਹੇ ਹਨ। ਇਸਦੇ ਤਹਿਤ ਕਈ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ ਲਗਾ ਕੇ ਅਪਰਾਧਿਕ ਅਨਸਰਾਂ ਤੇ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸੇ ਤਰ੍ਹਾਂ, ਓਪਨ ਏਅਰ ਜਿਮ ਸਥਾਪਤ ਕਰਨ ਸਣੇ ਲੋਕਾਂ ਦੀਆਂ ਲੋੜਾਂ ਮੁਤਾਬਿਕ ਹੋਰ ਵੀ ਕਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਥੇ ਹੀ, ਐਚ ਐਸ ਲੱਕੀ ਨੇ ਕਿਹਾ ਕਿ ਤਿਵਾੜੀ ਲੋਕ ਹਿੱਤ ਵਿੱਚ ਆਪਣੇ ਤਜਰਬੇ ਦਾ ਇਸਤੇਮਾਲ ਚੰਡੀਗੜ੍ਹ ਦੇ ਲੋਕਾਂ ਦੀ ਬਿਹਤਰੀ ਵਾਸਤੇ ਬਹੁਤ ਚੰਗੇ ਤਰੀਕੇ ਨਾਲ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇੱਕੋ ਇੱਕ ਉਦੇਸ਼ ਲੋਕਾਂ ਦਾ ਸਰਬਪੱਖੀ ਵਿਕਾਸ ਹੈ।
ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਸੰਯੁਕਤ ਸਕੱਤਰ ਮਨੀਸ਼ ਲਾਂਬਾ, ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ, ਸਚਿਨ ਗਾਲਵ ਐਮ.ਸੀ., ਐਡਵੋਕੇਟ ਪਵਨ ਸ਼ਰਮਾ, ਰਮੇਸ਼ ਓਝਾ, ਦੇਵ ਰਾਜ, ਰਜਨੀ ਤਲਵਾਰ, ਵਿਕਟਰ ਸਿੱਧੂ, ਬੀ.ਐਮ ਖੰਨਾ, ਰਜਿੰਦਰ ਬਜਾਜ, ਮਧੂ ਗੁਪਤਾ, ਵਿਪਨ ਗਾਬਾ, ਕਿਸ਼ੋਰ, ਕੇਵਲ, ਮਮਤਾ ਡੋਗਰਾ, ਐਨ ਕੁਮਾਰ ਰਾਣੀ ਵੀ ਹਾਜ਼ਰ ਸਨ।