ਅੰਬਛਪਾ ਪਿੰਡ ਦੇ ਅੱਧੀ ਦਰਜਨ ਵਿਅਕਤੀ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਲ
- ਹਲਕੇ ਦੀਆਂ ਸੜਕਾਂ ਦੀ ਹਾਲਤ ਤਰਯੋਗ, ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸੇ -ਸੈਣੀ
ਮਲਕੀਤ ਸਿੰਘ ਮਲਕਪੁਰ
ਲਾਲੜੂ 12 ਜੁਲਾਈ 2025: ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਅੰਬਛਪਾ ਦੇ ਅੱਧੀ ਦਰਜਨ ਪਰਿਵਾਰ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸਮਿਲ ਹੋ ਗਏ ਹਨ। ਸਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਸ. ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ. ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਅੱਜ ਹਲਕੇ ਦੇ ਲੋਕ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਭਾਜਪਾ ਵਿੱਚ ਸਾਮਿਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਹਲਕਾ ਡੇਰਾਬੱਸੀ ਦੇ ਲੋਕਾਂ ਦੀ ਹਰ ਮੰਗ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲਾਲੜੂ ਵਿੱਚ ਕੁੜੀਆਂ ਦਾ ਕਾਲਿਜ ਖੋਲਿਆ ਜਾਵੇਗਾ, ਜਿਸ ਨਾਲ ਲੜਕੀਆਂ ਨੂੰ ਉਚੇਰੀ ਸਿੱਖਿਆ ਲੈਣ ਲਈ ਨੇੜਲੇ ਸ਼ਹਿਰਾ ਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਲਾਲੜੂ ਅਤੇ ਹੰਡੇਸਰਾ ਖੇਤਰ ਦੇ ਕਿਸਾਨਾਂ ਦੀ ਮੰਗ ਨੂੰ ਦੇਖਦਿਆਂ ਲਾਲੜੂ ਖੇਤਰ ਵਿੱਚ ਇੱਕ ਸੂਗਰਮਿਲ ਸਥਾਪਤ ਕੀਤਾ ਜਾਵੇਗਾ ਤਾਂ ਜੋ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨ ਨੂੰ ਹੋਰਨਾਂ ਸ਼ਹਿਰਾ ਦਾ ਰੁੱਖ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਪਾਰਟੀਆਂ ਨੇ ਹਲਕੇ ਦਾ ਵਿਕਾਸ ਦੀ ਥਾਂ ਵਿਨਾਸ ਹੀ ਕੀਤਾ ਹੈ ਅਤੇ ਅੱਜ ਵੀ ਹਲਕੇ ਦੇ ਲੋਕ ਬੁਨਿਆਦੀ ਸਹੂਲਤਾ ਨੂੰ ਤਰਸ ਰਹੇ ਹਨ।
ਉਨ੍ਹਾਂ ਚਿੰਤਾਂ ਜਾਹਿਰ ਕਰਦਿਆਂ ਕਿਹਾ ਕਿ ਹਲਕੇ ਦੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਤਤਪਰ ਹਨ ਅਤੇ ਭਾਜਪਾ ਦੀ ਸਰਕਾਰ ਆਉਣ ਤੇ ਹਲਕੇ ਦੀ ਨੁਹਾਰ ਬਦਲਣ ਨੂੰ ਪਹਿਲ ਦੇਣਗੇ। ਸ. ਗੁਰਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਪਿੰਡ ਅੰਬਛਪਾ ਦੇ ਅੱਧੀ ਦਰਜਨ ਪਰਿਵਾਰ ਰਾਜਵਿੰਦਰ ਸਿੰਘ ਰਾਜੂ, ਚਤੰਨ ਸਿੰਘ, ਹਰਜੋਤ ਸਿੰਘ, ਕਮਲਜੀਤ ਸਿੰਘ, ਦਰਸ਼ਨ ਸਿੰਘ ਅਤੇ ਹਰਨੇਕ ਸਿੰਘ ਆਦਿ ਭਾਜਪਾ ਵਿੱਚ ਸਾਮਿਲ ਹੋ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਸਿਮਨਰਜੀਤ ਸਿੰਘ, ਪੁਸ਼ਪਿੰਦਰ ਮਹਿਤਾ, ਸੁਰਿੰਦਰ ਜਿਊਲੀ, ਹਰਮਨਜੀਤ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ, ਨਛੱਤਰ ਸਿੰਘ,ਚਰਨ ਸਿੰਘ, ਰਣਬੀਰ ਰਾਣਾ, ਕਾਲਾ ਲੰਬਰਦਾਰ, ਡਿੰਪਲ ਅਤੇ ਗੋਲਡੀ ਆਦਿ ਵੀ ਹਾਜ਼ਰ ਸਨ।