ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਬੁੱਲੋਵਾਲ ਵਿਖੇ ਪਾਣੀ ਦੇ ਨਿਕਾਸ ਸਬੰਧੀ ਕਾਰਜਾਂ ਦੀ ਸਮੀਖਿਆ
- ਕਿਹਾ-ਹਲਕੇ ਦਾ ਚਹੁਪੱਖੀ ਵਿਕਾਸ ਲਈ ਵਚਨਬੱਧ ਹਾਂ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ,13 ਜੁਲਾਈ 2025 - ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਬੁੱਲੋਵਾਲ ਵਿਖੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਪਿੰਡ ਵਾਸੀਆਂ ਨਾਲ ਮੁਲਕਾਤ ਕੀਤੀ ਗਈ ਅਤੇ ਪਾਣੀ ਦੇ ਨਿਕਾਸ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਉਹ ਹਲਕੇ ਦੇ ਚਹੁਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੇ ਕੰਮਾਂ ਨੂੰ ਹੋਰ ਤੇਜੀ ਨਾਲ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅੰਦਰ ਲੋਕਹਿਤ ਲਈ ਵਿਕਾਸ ਕਾਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਮੁਸਕਿਲਾਂ ਹੱਲ ਕੀਤੀਆਂ ਦਾ ਰਹੀਆਂ ਹਨ।
ਇਸ ਮੌਕੇ ਸਰਪੰਚ ਹਰਪਾਲ ਸਿੰਘ, ਪੰਚ ਸਾਹਿਬ ਸਿੰਘ, ਪੰਚ ਪਰਮਜੀਤ ਸਿੰਘ, ਸੁਖਵੰਤ ਸਿੰਘ ਬਾਠ, ਗੁਰਵੰਤ ਸਿੰਘ, ਬਚਿੱਤਰ ਸਿੰਘ ਬਾਠ, ਹਰਦੀਪ ਸਿੰਘ, ਦਲਬੀਰ ਸਿੰਘ ਬਾਠ, ਹਰਭਜਨ ਸਿੰਘ ਫੌਜੀ, ਹਰਜਿੰਦਰ ਸਿੰਘ, ਜਗਤਾਰ ਸਿੰਘ ਫੌਜੀ, ਕਸ਼ਮੀਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਕਰਮਜੀਤ ਸਿੰਘ, ਸਰਪੰਚ ਗੁਰਬਿੰਦਰ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ, ਰਘਬੀਰ ਸਿੰਘ ਅਠਵਾਲ ਅਤੇ ਸਰਪੰਚ ਕਰਨ ਬਾਠ ਆਦਿ ਹਾਜ਼ਰ ਸਨ।