ਮਾਤਾ ਦੀ ਯਾਦ 'ਚ ਸਕੂਲ ਨੂੰ 20 ਛੱਤ ਵਾਲੇ ਪੱਖੇ ਭੇਂਟ
ਮਲਕੀਤ ਸਿੰਘ ਮਲਕਪੁਰ
ਲਾਲੜੂ 15 ਜੁਲਾਈ 2025: ਹੋਲੀ ਏਜਲ ਪਬਲਿਕ ਸਕੂਲ ਦੇ ਚੇਅਰਮੈਨ ਅਮਨ ਰਾਣਾ ਵੱਲੋਂ ਅੱਜ ਆਪਣੀ ਸਵ. ਮਾਤਾ ਬਿਮਲਾ ਰਾਣੀ ਦੀ 6ਵੀਂ ਬਰਸੀ ਮਨਾਈ, ਜਿਸ ਦੌਰਾਨ ਉਨ੍ਹਾਂ ਆਪਣੀ ਮਾਤਾ ਦੀ ਯਾਦ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਨੂੰ 20 ਛੱਤ ਵਾਲੇ ਪੱਖੇ ਭੇਂਟ ਕੀਤੇ। ਇਸ ਮੌਕੇ ਅਮਨ ਰਾਣਾ ਨੇ ਕਿਹਾ ਕਿ ਸਮਾਜ ਸੇਵਾ ਵਿੱਚ ਅੱਜ ਆਪਣੀ ਮਾਤਾ ਦੀ ਯਾਦ ਵਿੱਚ ਯੋਗਦਾਨ ਪਾਇਆ ਹੈ ਤਾਂ ਜੋ ਉਨ੍ਹਾਂ ਦੀ ਮਾਤਾ ਵੱਲੋਂ ਦਿੱਤੀ ਹੋਈ ਸਮਾਜ ਸੇਵਾ ਦੀ ਗੁੜਤੀ ਉਨ੍ਹਾਂ ਦੇ ਅੰਦਰ ਵਸਦੀ ਰਹੇ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਰੁਜਗਾਂ ਦੀ ਯਾਦ ਮਨਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਸਮਾਜ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਅਮਨ ਰਾਣਾ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੂ ਰਾਣਾ, ਲੈਕਚਰਾਰ ਪੂਨਮ ਰਾਣੀ, ਜਤਵਿੰਦਰ ਕੌਰ, ਪ੍ਰਵੀਨ ਕੁਮਾਰ ਅਤੇ ਮਹਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ।