ਭਗਵੰਤ ਮਾਨ ਕੱਲ੍ਹ ਸੁਲਤਾਨਪੁਰ ਲੋਧੀ ਨਿਰਮਲ ਕੁਟੀਆ ਹੋਣਗੇ ਨਤਮਸਤਕ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 15 ਜੁਲਾਈ 2025 - ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਿਕ ਵੇਈਂ ਨਦੀ ਸੁਲਤਾਨਪੁਰ ਲੋਧੀ ਦੀ ਕਾਰ ਸੇਵਾ ਦੀ 25ਵੀ ਵਰੇਗੰਡ ਮੌਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਰਹੇ ਹਨ।
ਇਸ ਦੌਰਾਨ ਮਾਨ ਤੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਗੁਰ ਪ੍ਰਕਾਸ਼ ਵਿਖੇ ਨਤਮਸਤਕ ਹੋਣਗੇ। ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।