‘ਨਸ਼ਾ ਮੁਕਤੀ ਯਾਤਰਾ’ ਤਹਿਤ ਪਿੰਡ ਕੌੜੇ, ਮਿੱਠਾਪੁਰ, ਢੋਲਚੱਕ ਅਤੇ ਕਿਸ਼ਨਕੋਟ ਵਿੱਚ ਪਿੰਡਾਂ ਵਾਸੀਆਂ ਨੂੰ ਨਸ਼ੇ ਨਾ ਕਰਨ ਲਈ ਕੀਤਾ ਲਾਮਬੰਦ
- ਕੱਲ੍ਹ 16 ਜੁਲਾਈ ਨੂੰ ਪਿੰਡ ਹਰਪੁਰਾ, ਬਰਿਆਰ, ਕਲੇਰ, ਤਾਰਾ ਅਤੇ ਥਰੀਏਵਾਲ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਜਾਵੇਗੀ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 15 ਜੁਲਾਈ 2025 - ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਵਿੱਚ ਅੱਜ ਮੁੜ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕੀਤੀ ਗਈ ਅਤੇ ਅਤੇ ਜਾਗਰੂਕਤਾ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਅੱਜ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੌੜੇ, ਮਿੱਠਾਪੁਰ, ਢੋਲਚੱਕ ਅਤੇ ਕਿਸ਼ਨਕੋਟ ਵਿਖੇ ਕਰਵਾਏ ਸਮਾਗਮ ਵਿੱਚ ਅਮਰੀਕ ਸਿੰਘ ਗੋਲਡੀ ਕਿਸ਼ਨਕੋਟ, ਨਸ਼ਾ ਮੁਕਤੀ ਇੰਚਾਰਜ ਦਵਿੰਦਰ ਸਿੰਘ, ਸਰਪੰਚ ਸੁਲੱਖਣ ਸਿੰਘ, ਕੰਵਲਜੀਤ ਸਿੰਘ ਸਰਪੰਚ, ਯੋਨੀ ਘੁਮਾਣ, ਪਰਮਬੀਰ ਸਿੰਘ ਰਾਣਾ ਸਲਾਹਕਾਰ, ਸੁਖਦੇਵ ਸਿੰਘ ਰੋਮੀ ਪੀ.ਏ. ਸਰਪੰਚ ਨਰਿੰਦਰ ਸਿੰਘ ਸਿੰਘ ਘੁਮਾਣ, ਚੇਅਮਰੈਨ ਬੱਬੂ ਚੀਮਾ ਅਤੇ ਪਿੰਡ ਵਾਸੀ ਮੋਜੂਦ ਸਨ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਵੇਲਾ ਹੈ, ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਉਨਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਕਾਲੀ ਕਮਾਈ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਰੋਜ਼ਾਨਾ ਦੇ ਆਧਾਰ ’ਤੇ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।
ਉਨਾਂ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਣਤ ਦਾ ਸਫਾਇਆ ਕਰਨ ਲਈ ਸਰਗਰਮ ਹਨ। ਇਸ ਮੌਕੇ ਪਿੰਡਾਂ ਦੇ ਨਿਵਾਸੀਆਂ ਨੇ ਨਸ਼ਾ ਨਾ ਕਰਨ ਦਾ ਪ੍ਰਣ ਵੀ ਕੀਤਾ।
ਕੱਲ੍ਹ 16 ਜੁਲਾਈ ਨੂੰ ਪਿੰਡ ਹਰਪੁਰਾ ਵਿਖੇ ਦੁਪਹਿਰ 1 ਵਜੇ, ਬਰਿਆਰ .145 ਵਜੇ, ਘੱਸ 2.30 ਵਜੇ, ਕਲੇਰ 3.15 ਵਜੇ, ਤਾਰਾ 4 ਵਜੇ ਅਤੇ ਥਰੀਏਵਾਲ ਵਿਖੇ ਸ਼ਾਮ 4.45 ਵਜੇ ਨਸ਼ਾ ਮੁਕਤੀ ਯਾਤਰਾ ਕੀਤੀ ਜਾਵੇਗੀ।